ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਰਕੇ ਵਿਜ਼ੀਬਿਲਟੀ ਕਾਫੀ ਘੱਟ ਹੈ। ਦੂਜੇ ਪਾਸੇ ਲੁਧਿਆਣਾ ਵਿਚ ਕੋਲਡ ਡੇ ਦਰਜ ਕੀਤਾ ਗਿਆ ਹੈ ਤੇ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਤੇ ਗੁਰਦਾਸਪੁਰ ਵਿਚ ਸੰਘਣੀ ਧੁੰਦ ਦਾ ਰਿਕਾਰਡ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੇ ਕੋਹਰੇ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਜੰਮੂ-ਕਸ਼ਮੀਰ ਵਿੱਚ ਹੋਈ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ 27 ਤਰੀਖ ਤੱਕ ਘਣੇ ਕੋਹਰੇ ਅਤੇ ਕੋਲਡ ਡੇ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਜ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਦੱਸੀ ਗਈ ਹੈ।
ਪਹਾੜੀ ਖੇਤਰਾਂ ਵਿਚ ਬਰਫਬਾਰੀ ਦੇ ਚੱਲਦਿਆਂ ਅਧਿਕਤਮ ਤਾਪਮਾਨ ਵਿਚ 1.5 ਡਿਗਰੀ ਤੇ ਘੱਟੋ-ਘੱਟ ਤਾਪਮਾ ਵਿਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਸਾਧਾਰਨ ਤੋਂ 4.6 ਡਿਗਰੀ ਵਧ ਹੈ। ਗੁਰਦਾਸਪੁਰ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ ਜਿਥੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ,ਲੁਧਿਆਣਾ ਤੇ ਮਾਨਸਾ ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਠੰਡ ਵਧਣ ਦੀ ਸਭਾਵਨਾ ਹੈ ਦੂਜੇ ਪਾਸੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਦੀ ਪਿ.ਸਤੌ/ਲ ਚੋਰੀ ਕਰਨ ਵਾਲੇ ਵਿਅਕਤੀ ਦੀ ਹੋਈ ਪਛਾਣ, ਕ.ਤ.ਲ ਦੇ ਬਾਅਦ ਆਇਆ ਸੀ ਨਿਹੰਗ ਬਾਣੇ ‘ਚ
ਅਗਲੇ 28 ਘੰਟਿਆਂ ਤੱਕ ਘੱਟੋ-ਘੱਟ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਦੇ ਬਾਅਦ ਸੂਬੇ ਵਿਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। 23 ਤਰੀਖ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣਾ ਕੋਹਰਾ ਪੈ ਸਕਦਾ ਹੈ। ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 24 ਤਰੀਖ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਸੰਘਣੇ ਤੋਂ ਬਹੁਤ ਘਣਾ ਕੋਹਰਾ ਛਾ ਸਕਦਾ ਹੈ ਅਤੇ ਮੌਸਮ ਸੁੱਕਾ ਬਣਿਆ ਰਹੇਗਾ। 25 ਤਰੀਖ ਨੂੰ ਰਾਜ ਦੇ ਕੁਝ ਥਾਵਾਂ ‘ਤੇ ਘਣੇ ਤੋਂ ਬਹੁਤ ਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ, ਜਦਕਿ ਮੌਸਮ ਸੁੱਕਾ ਰਹੇਗਾ। 26 ਤਰੀਖ ਨੂੰ ਸੂਬੇ ਦੀਆਂ ਕੁਝ ਥਾਵਾਂ ‘ਤੇ ਘਣਾ ਕੋਹਰਾ ਪਵੇਗਾ ਅਤੇ ਮੌਸਮ ਸੁੱਕਾ ਰਹੇਗਾ ਤੇ 27 ਤਰੀਖ ਨੂੰ ਵੀ ਕੁਝ ਥਾਵਾਂ ‘ਤੇ ਵੀ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ ਅਤੇ ਮੌਸਮ ਸੁੱਕਾ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
























