ਪੰਜਾਬ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ 18 ਜਨਵਰੀ ਨੂੰ ਮੀਂਹ ਪੈਣ ਦੀ ਵੀ ਸੰਭਾਵਨਾ ਪ੍ਰਗਟਾਈ ਗਈ ਹੈ। ਨਵੀਂ ਪੱਛਮੀ ਗੜਬੜੀ ਜਲਦ ਹੀ ਸਰਗਰਮ ਹੋ ਰਹੀ ਹੈ। ਇਹ ਗੜਬੜੀ 18 ਜਨਵਰੀ ਤੋਂ ਸਰਗਰਮ ਹੋਵੇਗੀ ਜਿਸ ਨਾਲ ਪਹਾੜੀ ਇਲਾਕਿਆਂ ਵਿਚ ਠੰਡ ਵਧੇਗੀ ਤੇ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੀ ਪਵੇਗਾ ਤੇ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਆਏਗੀ।
ਪੰਜਾਬ ਸਣੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਚੰਗੀ ਧੁੱਪ ਨਿਕਲ ਰਹੀ ਹੈ। ਪਰ ਇਕ ਵਾਰ ਫਿਰ ਤੋਂ ਪੱਛਮੀ ਗੜਬੜ ਦੇ ਸਰਗਰਮ ਹੋਣ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਨੇ ਪੰਜਾਬ ਸਣੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ ਤੇ ਕਪੂਰਥਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ: ਡੱਲੇਵਾਲ ਦਾ ਮ.ਰ.ਨ ਵਰਤ 52ਵੇਂ ਦਿਨ ‘ਚ ਦਾਖਲ, ਖਨੌਰੀ ਬਾਰਡਰ ‘ਤੇ 111 ਕਿਸਾਨਾਂ ਨੇ ਵੀ ਤਿਆਗਿਆ ਅੰਨ
ਬੀਤੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਸੂਬੇ ਵਿੱਚ ਇਹ ਤਾਪਮਾਨ ਆਮ ਦੇ ਨੇੜੇ ਹੈ। ਪੰਜਾਬ ਦੇ ਨੇੜੇ ਦੋ ਪੱਛਮੀ ਗੜਬੜੀਆਂ (WD) ਸਰਗਰਮ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਪ੍ਰਗਟਾਈ ਹੈ।
ਚੰਡੀਗੜ੍ਹ-ਹਲਕੀ ਧੁੰਦ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 20 ਡਿਗਰੀ ਵਿਚ ਰਹਿ ਸਕਦਾ ਹੈ।
ਅੰਮ੍ਰਿਤਸਰ-ਧੁੰਦ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 16 ਡਿਗਰੀ ਵਿਚ ਰਹਿ ਸਕਦਾ ਹੈ।
ਜਲੰਧਰ-ਧੁੰਦ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 16 ਡਿਗਰੀ ਵਿਚ ਰਹੇਗਾ।
ਲੁਧਿਆਣਾ-ਧੁੰਦ ਰਹੇਗੀ ਤੇ ਤਾਪਮਾਨ 8 ਤੋਂ 19 ਡਿਗਰੀ ਦੇ ਵਿਚ ਰਹਿ ਸਕਦਾ ਹੈ।
ਪਟਿਆਲਾ-ਧੁੰਦ ਪੈਣ ਦੀ ਸੰਭਾਵਨਾ ਹੈ, ਤਾਪਮਾਨ 8 ਤੋਂ 19 ਡਿਗਰੀ ਵਿਚ ਰਹਿ ਸਕਦਾ ਹੈ।
ਮੋਹਾਲੀ-ਹਲਕੀ ਧੁੰਦ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 20 ਡਿਗਰੀ ਵਿਚ ਰਹਿ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: