ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਨੇ 13 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਆਉਂਦੇ ਦਿਨਾਂ ਵਿਚਾਲੇ ਪੰਜਾਬ ਵਿਚ ਠੰਡ ਵਧ ਸਕਦੀ ਹੈ। ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ। ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਵੀ ਠੰਡ ਤੇ ਧੁੰਦ ਲਈ ਓਰੇਂਜ ਅਲਰਟ ਜਾਰੀ ਹੈ। ਠੰਡ ਕਾਰਨ ਪੰਜਾਬ ਵਿਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਵੀ ਖਬਰ ਸਾਹਮਣੇ ਆਈ ਹੈ।
ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ ਤਾਂ ਦੂਜੇ ਪਾਸੇ ਵਿਭਾਗ ਮੁਤਾਬਕ ਠੰਡ ਵਧ ਸਕਦੀ ਹੈ। ਮੌਸਮ ਵਿਭਾਗ ਵੱਲੋਂ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਤਾਪਮਾਨ ਤੋਂ ਬਾਅਦ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ 1.7 ਡਿਗਰੀ ਘੱਟ ਗਿਆ ਹੈ ਜੋ ਕਿ ਆਮ ਨਾਲੋਂ 61 ਡਿਗਰੀ ਘੱਟ ਹੈ। ਲੋਹੜੀ ਯਾਨੀ 13 ਜਨਵਰੀ ਤੱਕ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਸੂਬੇ ਵਿਚ ਸਭ ਤੋਂ ਘੱਟ ਤਾਪਮਾਨ 4.6 ਡਿਗਰੀ ਬਠਿੰਡਾ ਵਿਚ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਵਿਚ ਕੋਲਡ ਡੇ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ ਪਟਿਆਲਾ, ਬਠਿੰਡਾ, ਹਲਵਾਰਾ ਵਿਚ ਵਿਜ਼ੀਬਿਲਟੀ ਬਹੁਤ ਘੱਟ ਰਹੀ ਜਿਸ ਕਰਕੇ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਭਾਵੇਂ ਹੀ ਬੀਤੇ ਦਿਨੀਂ ਦੁਪਹਿਰ ਕੁਝ ਸਮੇਂ ਲਈ ਧੁੱਪ ਨਿਕਲੀ ਪਰ ਤੇਜ਼ ਹਵਾਵਾਂ ਚੱਲਣ ਨਾਲ ਸੀਤ ਲਹਿਰ ਦੀ ਸਥਿਤੀ ਬਣੀ ਰਹੀ। ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਸੰਘਣੀ ਧੁੰਦ ਕੁਝ ਥਾਵਾਂ ‘ਤੇ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ, ਮਾਲੇਰਕੋਟਲਾ ਵਿਚ ਸੰਘਣੀ ਧੁੰਦ ਕਈ ਥਾਵਾਂ ‘ਤੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਾਨਸਾ : ਪਿਕਅੱਪ ਟਰਾਲੇ ਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਟੱ.ਕ/ਰ, ਕੈਨੇਡਾ ਤੋਂ ਆਏ ਮੁੰਡੇ ਸਣੇ 3 ਨੌਜਵਾਨਾਂ ਦੀ ਮੌਤ
ਹਾਲਾਂਕਿ ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਮੋਹਾਲੀ ਵਿਚ ਕੁਝ ਥਾਵਾਂ ‘ਤੇ ਕੋਲਡ ਡੇ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਵਿਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























