ਮਾਨਸਾ ਦੇ ਪਿੰਡ ਮੂਸਾ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਘਰ ਦੇ ਬਾਹਰ ਬੈਠੇ ਮੁੰਡੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਤੇਜ਼ਧਾਰ ਹਥਿਆਰ ਨਾਲ ਨੌਜਵਾਨ ‘ਤੇ ਹਮਲਾ ਕੀਤਾ ਗਿਆ ਤੇ ਜਦੋਂ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ ਤੇ ਕਿਹਾ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਰਕੇ ਕਤਲ ਕੀਤਾ ਗਿਆ। ਪਿੰਡ ਦੇ ਹੀ ਇਕ ਨੌਜਵਾਨ ਨੇ ਗਗਨਦੀਪ ਸਿੰਘ ‘ਤੇ ਹਮਲਾ ਕੀਤਾ ਤੇ ਉਸ ਦਾ ਕਤਲ ਕਰ ਦਿੱਤਾ ਤੇ ਹਮਲਾ ਕਰਨ ਦੇ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਗਿੱਦੜਬਾਹਾ : ਟਾਇਰ ਫ.ਟ/ਣ ਨਾਲ ਬੇਕਾਬੂ ਕਾਰ ਦੀ ਆਟੋ ਨਾਲ ਹੋਈ ਟੱ.ਕ.ਰ, ਹਾਦਸੇ ‘ਚ 17 ਲੋਕ ਜ਼ਖਮੀ
ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ ਇਕ ਨੌਜਵਾਨ ਨੇ ਉਸ ‘ਤੇ ਪਿੱਛੇ ਤੋਂ ਕੁਹਾੜੀ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚ ਸਕੀ। ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਉਨ੍ਹਾਂ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























