ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੀ ਥਰਮਲ ਪਾਵਰ ਕਲੋਨੀ ਵਿਚ ਇਕ 28 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਨੌਜਵਾਨ 5 ਸਾਲ ਬਾਅਦ ਕੈਨੇਡਾ ਤੋਂ ਪਰਤਿਆ ਸੀ। ਫਿਲਹਾਲ ਨੌਜਵਾਨ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪ੍ਰਕਾਸ਼ ਪਿਛਲੇ 5 ਸਾਲਾਂ ਤੋਂ ਕੈਨੇਡਾ ‘ਚ ਕੰਮ ਕਰ ਰਿਹਾ ਸੀ ਅਤੇ ਇਕ ਮਹੀਨਾ ਪਹਿਲਾਂ ਹੀ ਆਪਣੇ ਵਿਆਹ ਦੇ ਰਿਸ਼ਤੇ ਲਈ ਕੈਨੇਡਾ ਤੋਂ ਦਿੱਲੀ ਆਇਆ ਸੀ। ਪ੍ਰਕਾਸ਼ ਦਾ ਵਿਆਹ ਲਗਭਗ ਤੈਅ ਹੋ ਗਿਆ ਸੀ ਅਤੇ ਕਰੀਬ ਮਹੀਨੇ ਬਾਅਦ ਵਿਆਹ ਹੋਣਾ ਸੀ। ਬੀਤੀ ਰਾਤ ਪ੍ਰਕਾਸ਼ ਘਰੋਂ ਨਿਕਲਿਆ ਸੀ ਅਤੇ ਉਸ ‘ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਪਰਿਵਾਰ ਮੈਂਬਰਾਂ ਵੱਲੋਂ ਕਾਫੀ ਭਾਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪ੍ਰਕਾਸ਼ ਦੀ ਲਾਸ਼ ਥਰਮਲ ਪਾਵਰ ਕਲੋਨੀ ਦੇ ਖੰਡਰ ਨਾਲ ਲਟਕਦੀ ਮਿਲੀ।
ਇਹ ਵੀ ਪੜ੍ਹੋ : ਡਰੱਗ ਮਾਮਲੇ ‘ਚ ਜੇਲ ‘ਚ ਬੰਦ ਜਗਦੀਸ਼ ਭੋਲਾ ਨੂੰ ਅਦਾਲਤ ਨੇ ਦਿੱਤੀ ਰਾਹਤ
ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਹੈ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਪ੍ਰਕਾਸ਼ ਨੇ ਖੁਦਕੁਸ਼ੀ ਕਿਉਂ ਕੀਤੀ।
ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਦੇ ਦੱਸਿਆ ਕਿ ਪ੍ਰਕਾਸ਼ ਨਾਂ ਦਾ 28 ਸਾਲਾ ਨੌਜਵਾਨ ਥਰਮਲ ਪਾਵਰ ਕਲੋਨੀ ਸਥਿਤ ਆਪਣੇ ਮਾਮੇ ਦੇ ਘਰ ਆਇਆ ਹੋਇਆ ਸੀ। ਪ੍ਰਕਾਸ਼ ਮੂਲ ਰੂਪ ਵਿੱਚ ਨੇਪਾਲ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਸ਼ਿਵਕੁਮਾਰ ਅਕਤੂਬਰ 2020 ਵਿੱਚ ਥਰਮਲ ਤੋਂ ਸੇਵਾਮੁਕਤ ਹੋਏ ਸਨ ਅਤੇ ਪ੍ਰਕਾਸ਼ ਦੇ ਮਾਮਾ ਵੀ ਥਰਮਲ ਪਾਵਰ ਸਟੇਸ਼ਨ ਵਿਚ ਹੀ ਕੰਮ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -: