ਨਾਭਾ ਦੇ ਪਿੰਡ ਚੌਧਰੀ ਮਾਜਰਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਦੇਹ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਸੰਦੀਪ ਬਾਵਾ ਵਜੋਂ ਹੋਈ ਹੈ, ਉਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਸੰਦੀਪ ਦਾ ਵਿਆਹ ਅਜੇ 3 ਦਿਨ ਪਹਿਲਾਂ ਹੀ ਹੋਇਆ ਸੀ। ਅਜੇ ਵਿਆਹ ਦੇ ਚਾਅ ਵੀ ਪੂਰੇ ਨਹੀਂ ਹੋਏ ਸਨ ਕਿ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ ਵਿਚ 3 ਦਿਨ ਪਹਿਲਾਂ ਖੁਸ਼ੀ ਦਾ ਮਾਹੌਲ ਸੀ ਹੁਣ ਉਸੇ ਘਰ ਵਿਚ ਹਰ ਪਾਸੇ ਗਮ ਹੈ। ਸੰਦੀਪ ਦੀ ਲਾਸ਼ ਪਿੰਡ ਦੇ ਗੁਰਦੁਆਰੇ ਨੇੜਿਓਂ ਬਰਾਮਦ ਹੋਈ ਹੈ ਜਿਸ ਕਾਰਨ ਪੂਰੇ ਪਿੰਡ ਵਿਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਆਪਣੇ ਹੀ ਪਿੰਡ ਦੇ ਨੌਜਵਾਨ ‘ਤੇ ਇਲਜ਼ਾਮ ਲਗਾਏ ਗਏ ਹਨ।
ਇਹ ਵੀ ਪੜ੍ਹੋ : ਮੌਸਮ ਲਵੇਗਾ ਕਰਵਟ, ਪੰਜਾਬ-ਚੰਡੀਗੜ੍ਹ ‘ਚ ਅੱਜ ਚੱਲਣਗੀਆਂ ਤੇਜ਼ ਹਵਾਵਾਂ, 27-28 ਫਰਵਰੀ ਨੂੰ ਮੀਂਹ ਦੀ ਸੰਭਾਵਨਾ
ਜਾਣਕਾਰੀ ਦਿੰਦਿਆਂ ਸੰਦੀਪ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਇਕ ਨੌਜਵਾਨ ਨੇ ਉਸ ਨੂੰ ਫੋਨ ਕਰਕੇ ਬੁਲਾਇਆ ਤੇ ਇਸ ਮਗਰੋਂ ਪਿੰਡ ਵਿਚੋਂ ਉਸ ਦੀ ਲਾਸ਼ ਮਿਲੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਵੀਡੀਓ ਲਈ ਕਲਿੱਕ ਕਰੋ -:
