ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਨੌਜਵਾਨਾਂ ਵੱਲੋਂ ਕੈਨੇਡਾ, ਅਮਰੀਕਾ, ਇਟਲੀ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਕੇ ਸੁਨਹਿਰੀ ਭਵਿੱਖ ਬਣਾਉਣ ਦੇ ਸੁਪਨੇ ਕਈ ਵਾਰ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਜਦੋਂ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਦੇ ਹਨ। ਅਜਿਹਾ ਹੀ ਇਕ ਮਾਮਲਾ ਹਾਂਗਕਾਂਗ ਤੋਂ ਸਾਹਮਣੇ ਆਇਆ ਹੈ ਜਿਥੇ ਫਰੀਦਕੋਟ ਦੇ ਰਹਿਣ ਵਾਲੇ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਇਕ ਸਾਲ ਪਹਿਲਾਂ ਹੀ ਅਜੇ ਹਰਪ੍ਰੀਤ ਸਿੰਘ ਦਾ ਵਿਆਹ ਵਿਦੇਸ਼ ਵਿਚ ਪੀਆਰ ਹੋਈ ਲੜਕੀ ਨਾਲ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਭੇਦਭਰੇ ਹਾਲਾਤਾਂ ਵਿਚ ਹੋਈ ਹੈ। ਪਰਿਵਾਰ ਨੇ ਹਰਪ੍ਰੀਤ ਦੇ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਦਾ ਸਹੁਰਾ ਪਰਿਵਾਰ ਜੋ ਹਾਂਗਕਾਂਗ ਦਾ ਪੱਕਾ ਵਸਨੀਕ ਹੈ ਉਸ ਵੱਲੋਂ ਸਾਡੇ ਪੁੱਤਰ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ।
ਹਰਪ੍ਰੀਤ ਦਾ ਵਿਆਹ ਪਿਛਲੇ ਸਾਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਦੀ ਰਹਿਣ ਵਾਲੀ ਹਰਪ੍ਰੀਤ ਨਾਲ ਹੋਇਆ ਸੀ ਜੋ ਕਿ ਹਾਂਗਕਾਂਗ ਵਿਚ ਪੱਕੇ ਵਸਨੀਕ ਸਨ। ਵਿਆਹ ਦੇ ਲਗਭਗ 5 ਮਹੀਨਿਆਂ ਬਾਅਦ ਹਰਪ੍ਰੀਤ ਦਾ ਵੀਜ਼ਾ ਆਇਆ ਤੇ ਉਹ ਹਾਂਗਕਾਂਗ ਚਲਾ ਗਿਆ ਪਰ ਉਥੇ ਜਾ ਕੇ ਦੋਵਾਂ ਵਿਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆਤੇ ਹਰਪ੍ਰੀਤ ਇਕ ਵਾਰ ਵਾਪਸ ਆ ਗਿਆ। ਬਾਅਦ ਵਿਚ ਰਿਸ਼ਤੇਦਾਰਾਂ ਨੇ ਵਿਚ ਪੈ ਕੇ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਕਰਵਾ ਦਿੱਤੀ ਤੇ ਦੋਵੇਂ ਹਾਂਗਕਾਂਗ ਵਾਪਸ ਚਲੇ ਗਏ। ਪਰ ਉਥੇ ਹਰਪ੍ਰੀਤ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਉਸ ਨੂੰ ਇਕ ਮਿਲੀਅਨ ਡਾਲਰ ਮੁਆਵਜ਼ੇ ਦੀਆਂ ਧਮਕੀਆਂ ਦੇਣ ਲੱਗੇ ਸਨ। ਇਸ ਬਾਰੇ ਹਰਪ੍ਰੀਤ ਨੇ ਖੁਦ ਸਾਨੂੰ ਫੋਨ ‘ਤੇ ਦੱਸਿਆ ਸੀ।
ਇਹ ਵੀ ਪੜ੍ਹੋ : ਕੈਨੇਡਾ ‘ਚ ਭੇ.ਦਭ.ਰੇ ਹਾ.ਲਾ/ਤਾਂ ‘ਚ ਲਾਪਤਾ ਹੋਈ ਪੰਜਾਬਣ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਨੂੰ ਹਰਪ੍ਰੀਤ ਦੇ ਸਹੁਰਾ ਪਰਿਵਾਰ ‘ਤੇ ਸ਼ੱਕ ਹੈ। ਇਸ ਲਈ ਅਸੀਂ ਚਾਹੁੰਦੇ ਹਾਂ ਕਿ ਹਰਪ੍ਰੀਤ ਦੀ ਮੌਤ ਦਾ ਸੱਚ ਸਾਹਮਣੇ ਆਏ ਤੇ ਕੇਸ ਦੀ ਜਾਂਚ ਸਹੀ ਤਰੀਕੇ ਨਾਲ ਕੀਤੀ ਜਾਵੇ। ਹਰਪ੍ਰੀਤ ਕਾਫੀ ਜ਼ਿੰਦਾਦਿਲ ਇਨਸਾਨ ਸੀ ਤੇ ਉਹ ਕਦੇ ਵੀ ਆਤਮਹੱਤਿਆ ਨਹੀਂ ਕਰ ਸਕਦਾ। ਇਸ ਲਈ ਸਾਡੀ ਮੰਗ ਹੈ ਕਿ ਹਰਪ੍ਰੀਤ ਦੀ ਮੌਤ ਦਾ ਸੱਚ ਪਤਾ ਲਗਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
