Young man murdered brutally : ਲਹਿਰਾਗਾਗਾ ਦੇ ਮੂਨਕ ਥਾਣਾ ਅਧੀਨ ਪੈਂਦੇ ਇੱਕ ਪਿੰਡ ਭਠੁਆ ਵਿੱਚ ਦੀਵਾਲੀ ਵਾਲੀ ਰਾਤ ਇੱਕ ਟਿਕ-ਟੌਕ ਸਟਾਰ ਰਹਿ ਚੁੱਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਘਰੋਂ ਸੈਰ ਕਰਨ ਲਈ ਗਿਆ ਸੀ। ਜਦੋਂ ਕਾਫੀ ਦੇਰ ਤੱਕ ਉਹ ਘਰ ਵਾਪਿਸ ਨਹੀਂ ਪਰਤਿਆ ਤਾਂ ਉਸ ਦੀ ਭਾਲ ਕੀਤੀ ਗਈ ਪਰ ਜਦੋਂ ਘਰ ਵਾਪਿਸ ਨਹੀਂ ਪਰਤਿਆ ਤਾਂ ਉਸ ਦੀ ਭਾਲ ਕੀਤੀ ਗਈ ਤਾਂ ਪਰਿਵਾਰ ਵਾਲਿਆਂ ਨੂੰ ਉਸ ਦੀ ਲਾਸ਼ ਮਿਲੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਖੁਸ਼ੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਦੀ ਰੋਜ਼ਾਨਾ ਵਾਂਗ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਲਗਭਗ ਪੌਣੇ ਕੁ ਅੱਠ ਵਜੇ ਘਰੋਂ ਗਿਆ। ਇਸ ਤੋਂ ਬਾਅਦ ਰਾਤ ਡੇਢ ਵਜੇ ਤੱਕ ਉਹ ਘਰ ਨਹੀਂ ਆਇਆ ਤਾਂ ਸੁਖਵਿੰਦਰ ਦੀ ਪਤਨੀ ਨੇ ਉਸ ਦੇ ਭਰਾ ਨੂੰ ਦੇਖਣ ਜਾਣ ਲਈ ਕਿਹਾ। ਉਨ੍ਹਾਂ ਨੇ ਪਹਿਲਾਂ ਉਸ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ। ਜਿਸ ’ਤੇ ਜਿਥੇ ਰੋਜ਼ਾਨਾ ਹਮੀਰਪੁਰ ਰੋਡ ’ਤੇ ਸੈਰ ਕਰਨ ਜਾਂਦਾ ਸੀ, ਉਥੇ ਗਿਆ ਤਾਂ ਉਥੋਂ ਉਸ ਨੂੰ ਉਸ ਦੀ ਲਾਸ਼ ਮਿਲੀ। ਦੇਰ ਰਾਤ ਪੌਣੇ ਕੁ ਅੱਠ ਵਜੇ ਘਰੋਂ ਗਿਆ ਸੀ। ਫਿਰ ਉਨ੍ਹਾਂ ਨੇ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ ਜੋ ਉਥੇ ਪਹੁੰਚੇ।
ਇਸ ਬਾਰੇ ਡੀਐਸਪੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦਾ ਕਤਲ ਕਿਸੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਪਦਾ ਹੈ। ਲਾਸ਼ ਦੇ ਮੂੰਹ ’ਤੇ ਟੱਕ ਲੱਗੇ ਹੋਏ ਸਨ। ਇਸ ਤੋਂ ਲੱਗ ਰਿਹਾ ਹੈ ਕਿ ਕਿਸੇ ਨੇ ਜਾਣਬੁੱਝ ਕੇ ਉਸ ਦਾ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਐਫਆਈਆਰ ਨੰਬਰ 150 ਆਪੀਸੀ ਦੀ ਧਾਰਾ 302 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਛਏਤੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਸੰਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।