ਹੁਸ਼ਿਆਰਪੁਰ ਪਿੰਡ ਜੱਟਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ।
ਜਾਣਕਾਰੀ ਮੁਤਾਬਕ ਬਰੀਜਾ ਗੱਡੀ ਨੇ ਇੱਕ ਕਾਰ ਤੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿ.ਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਸਾਮਾਨ ਲੈਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : SSOC ਮੋਹਾਲੀ ਟੀਮ ਮਿਲੀ ਨੂੰ ਮਿਲੀ ਸਫਲਤਾ, ਨਾਮੀ ਗੈਂ.ਗ ਦੇ 3 ਗੁ.ਰ/ਗਿਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਪਰਿਵਾਰਕ ਮੈਂਬਰਾਂ ਵੱਲੋਂ ਹਾਈਵੇ ਜਾਮ ਕਰ ਦਿੱਤਾ ਗਿਆ ਹੈ ਜਿਸ ਨੂੰ ਪੁਲਿਸ ਵੱਲੋਂ ਬਹਾਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਬਰੀਜਾ ਗੱਡੀ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
