ਅੰਮ੍ਰਿਤਸਰ ਦੇ ਵੇਰਕਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਯਾਰਾਂ ਦੋਸਤਾਂ ਦੇ ਨਾਲ ਮੇਲਾ ਦੇਖਣ ਗਿਆ ਨੌਜਵਾਨ ਘਰ ਨਹੀਂ ਪਰਤਿਆ ਹੈ। ਨੌਜਵਾਨ ਬੀਤੀ 8 ਮਾਰਚ ਨੂੰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਿਆ ਸੀ। ਪਰਿਵਾਰ ਵੱਲੋਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ (23 ਸਾਲ) ਵਜੋਂ ਹੋਈ ਹੈ। ਉਹ ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਲਾਕੇ ਦਾ ਰਹਿਣ ਵਾਲਾ ਸੀ ਤੇ ਉਸ ਦੀ ਲਾਸ਼ ਵੇਰਕਾ ਦੇ ਮੁਦੱਲ ਪਿੰਡ ਤੋਂ ਬਰਾਮਦ ਹੋਈ ਹੈ।
ਪਰ ਅੱਜ ਜਦੋਂ ਨੌਜਵਾਨ ਬਾਰੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਪਰਿਵਾਰ ਨੂੰ ਇਕ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਇਹ ਮ੍ਰਿਤਕ ਦੇਹ ਉਨ੍ਹਾਂ ਦੇ ਪੁੱਤਰ ਦੀ ਹੀ ਹੁੰਦੀ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੂੰ ਮਿਲੀ ਸਫਲਤਾ, 2 ਪਿਸ/ਤੌਲਾਂ ਤੇ 3 ਜਿੰ.ਦਾ ਕਾਰ.ਤੂਸ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ
ਪੁਲਿਸ ਵੱਲੋਂ ਡੈੱਡਬਾਡੀ ਨੂੰ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਤੇ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਆਕਾਸ਼ਦੀਪ ਸ਼ੁੱਕਰਵਾਰ ਨੂੰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਿਆ ਸੀ ਪਰ ਉਸ ਤੋਂ ਬਾਅਦ ਘਰ ਨਹੀਂ ਪਰਤਿਆ। ਇਸ ਬਾਰੇ ਪੁਲਿਸ ਵਿਚ ਸ਼ਿਕਾਇਤ ਵੀ ਦਰਜ ਕਰਾਈ ਗਈ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਅੱਜ ਉਸ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: