Youngman reporoted Corona Positive : ਪੰਜਾਬ ਵਿਚ ਕੋਰੋਨਾ ਦੇ ਵਧਦੇ ਕਹਿਰ ਦੌਰਾਨ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਰਹੇ ਹਨ। ਲੌਕਡਾਊਨ ਤੋਂ ਬਾਅਦ ਮਿਲਣ ਵਾਲੀਆਂ ਛੋਟਾਂ ਨਾਲ ਇਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਅਜ ਸਬ-ਡਵੀਜ਼ਨ ਤਪਾ ਮੰਡੀ ਵਿਚ ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਵੈਤ ਤੋਂ ਪਰਤੇ 33 ਸਾਲਾ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਮੱਖਣ ਸਿੰਘ ਪੁੱਤਰ ਮੇਜਰ ਸਿੰਘ ਗੁੰਮਟੀ ਨੂੰ ਵਿਦੇਸ਼ ਤੋਂ ਆਉਣ ਕਰਕੇ 12 ਜੁਲਾਈ ਤੋਂ ਤਪਾ ਮੰਡੀ ਦੇ ਬਿਰਧ ਆਸ਼ਰਮ ਵਿਚ ਕੁਆਰੰਟਾਈਨ ਕੀਤਾ ਗਿਆ ਸੀ। ਉਸ ਸਮੇਂ 23 ਹੋਰ ਵਿਅਕਤੀਆਂ ਦੇ ਕੋਰੋਨਾ ਟੈਸਟ ਦੇਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਅੱਜ 20 ਵਿਅਕਤੀਆਂ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ ਵਿਚੋਂ 19 ਵਿਅਕਤੀਆਂ ਦੀ ਆਈ ਰਿਪੋਰਟ ਵਿਚ ਇਸ ਨੌਜਵਾਨ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਚਾਰ ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਪੈਂਡਿੰਗ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਐਸਐਮਓ ਤਪਾ ਜਸਵੀਰ ਔਲਖ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਸੌਹਲ ਪੱਤੀ ਬਰਨਾਲਾ ਵਿਖੇ ਆਈਸੋਲੇਟ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਦਦਾ ਜਾ ਰਿਹਾ ਹੈ. ਬੀਤੇ ਦਿਨ ਮੰਗਲਵਾਰ ਨੂੰ ਵੀ ਜ਼ਿਲੇ ਵਿਚ ਕੋਰੋਨਾ ਦੇ 340 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 9 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜੋਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜੇ ਵੀ 54 ਵਿਅਕਤੀਆਂ ਦੀ ਸੂਬੇ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ 11 ਵਿਅਕਤੀਆਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। ਪੰਜਾਬ ਵਿਚ ਇਸ ਤਰ੍ਹਾਂ ਲਗਾਤਾਰ ਵਧਦੇ ਮਾਮਲਿਆਂ ਨਾਲ ਕਮਿਊਨਿਟੀ ਫੈਲਾਅ ਦਾ ਖਤਰਾ ਵਧਦਾ ਜਾ ਰਿਹਾ ਹੈ।