ਚੰਡੀਗੜ੍ਹ ਦੇ ਮੌਲੀ ਜਾਗਰਣ ਦੇ ਜੰਗਲੀ ਇਲਾਕੇ ‘ਚ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰ ਕੇ ਦਰੱਖਤ ‘ਤੇ ਲਟਕਾਇਆ ਗਿਆ। ਨੌਜਵਾਨ ਦੀ ਇੰਨੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਕਿ ਉਸ ਦੇ ਮੂੰਹ ‘ਚੋਂ ਖੂਨ ਨਿਕਲਣ ਲੱਗਾ। ਜ਼ਖ਼ਮੀ ਨੌਜਵਾਨ ਦੀ ਪਛਾਣ ਆਕਾਸ਼ ਵਾਸੀ ਮੌਲੀ ਜਾਗਰਣ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਆਕਾਸ਼ ਆਪਣੇ ਪਰਿਵਾਰ ਨਾਲ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਏ।
ਜਾਣਕਾਰੀ ਅਨੁਸਾਰ ਬੁਰੀ ਤਰ੍ਹਾਂ ਨਾਲ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਪੰਚਕੂਲਾ ਸੈਕਟਰ 6 ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਨੌਜਵਾਨ ‘ਤੇ ਹੋਏ ਇਸ ਹਮਲੇ ਦੇ ਕਾਰਨਾਂ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਜ਼ਖਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਹੱਲੋਮਾਜਰਾ ‘ਚ ਵੱਡਾ ਹਾਦਸਾ, ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, 5 ਫੱਟੜ
ਇਸ ਘਟਨਾ ਸਬੰਧੀ ਜ਼ਖਮੀ ਨੌਜਵਾਨ ਦੀ ਭੈਣ ਨੇ ਦੱਸਿਆ ਕਿ ਸੋਮਵਾਰ ਨੂੰ ਕੁਝ ਅਣਪਛਾਤੇ ਦੋਸ਼ੀ ਉਸ ਨੂੰ ਧਮਕੀਆਂ ਦਿੰਦੇ ਹੋਏ ਘਰ ‘ਚ ਦਾਖਲ ਹੋ ਗਏ। ਬਾਅਦ ਵਿੱਚ, ਉਸਨੇ ਆਪਣੇ ਭਰਾ ਨੂੰ ਉਸੇ ਜੰਗਲੀ ਖੇਤਰ ਵਿੱਚ ਇੱਕ ਦਰੱਖਤ ਨਾਲ ਇੱਕ ਬੈਲਟ ਨਾਲ ਲਟਕਦਾ ਪਾਇਆ। ਉਸ ਨੂੰ ਕਿਸੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਭਰਾ ਲਟਕ ਰਿਹਾ ਹੈ। ਨੌਜਵਾਨ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਹੇਠਾਂ ਡਿੱਗ ਪਿਆ ਸੀ। ਉਹ ਪੂਰੀ ਤਰ੍ਹਾਂ ਬੇਹੋਸ਼ ਸੀ ਅਤੇ ਉਸ ਦੇ ਕੱਪੜੇ ਪੂਰੀ ਤਰ੍ਹਾਂ ਖੂਨ ਨਾਲ ਰੰਗੇ ਹੋਏ ਸਨ। ਇਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਪੁਲਿਸ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: