ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮਾਮੂਲੀ ਤਕਰਾਰ ਨੂੰ ਲੈ ਕੇ ਹਰਜਿੰਦਰ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ ਗਿਆ।
ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਆਪਣੇ ਪਿਤਾ ਨਾਲ ਲੱਕੜ ਦਾ ਕੰਮ ਕਰਦਾ ਸੀ ਤੇ ਕੁਝ ਦਿਨ ਪਹਿਲਾ ਵੀ ਹਰਜਿੰਦਰ ਸਿੰਘ ਦੀ ਲੜਾਈ ਹੋਈ ਸੀ ਤੇ ਉਨ੍ਹਾਂ ਨੇ ਹਰਜਿੰਦਰ ਦੀ ਕੁੱਟਮਾਰ ਵੀ ਕੀਤੀ ਸੀ ਤੇ ਅੱਜ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਰਜਿੰਦਰ ਉਤੇ ਹਮਲਾ ਕਰ ਦਿੱਤਾ। ਹਰਜਿੰਦਰ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਯੂਕਰੇਨ 30 ਦਿਨਾਂ ਦੀ ਜੰਗਬੰਦੀ ਲਈ ਹੋਇਆ ਸਹਿਮਤ, ਅਮਰੀਕਾ ਦੇ ਪ੍ਰਸਤਾਵ ਨੂੰ ਕੀਤਾ ਸਵੀਕਾਰ
ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਇਸ ਸਬੰਧੀ ਪੁਲਿਸ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਸੀ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਜੇ ਸਮੇਂ ਰਹਿੰਦਿਆਂ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੁੰਦੀ ਤਾਂ ਅੱਜ ਉਨ੍ਹਾਂ ਦਾ ਪੁੱਤ ਉਨ੍ਹਾਂ ਦੇ ਕੋਲ ਹੁੰਦਾ।
ਵੀਡੀਓ ਲਈ ਕਲਿੱਕ ਕਰੋ -:
