ਜਲੰਧਰ : ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਖਿਲਾਫ ਜਲੰਧਰ ਵਿਖੇ ਯੂਥ ਕਾਂਗਰਸ ਨੇ ਪ੍ਰਧਾਨ ਅੰਗਦ ਦੱਤਾ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ।
ਵਿਧਾਇਕ ਰਜਿੰਦਰ ਬੇਰੀ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਹਨ। ਹੈਰਾਨੀ ਦੀ ਗੱਲ ਹੈ ਕਿ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਕੁਝ ਨੌਜਵਾਨ ਹਥਿਆਰਾਂ ਨਾਲ ਨਜ਼ਰ ਆਏ।
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਸਮੇਤ ਪ੍ਰਦਰਸ਼ਨ ਵਿੱਚ ਪਹੁੰਚੇ। ਸਾਰੇ ਸੁਰੱਖਿਆ ਕਰਮਚਾਰੀਆਂ ਕੋਲ ਲਾਇਸੰਸਸ਼ੁਦਾ ਹਥਿਆਰ ਹਨ। ਉਥੇ ਹੀ ਦੂਸਰੇ ਨੌਜਵਾਨ ਵੀ ਹੱਥਾਂ ਵਿੱਚ ਹਥਿਆਰ ਲੈ ਕੇ ਸੜਕਾਂ ਤੇ ਘੁੰਮਦੇ ਵੇਖੇ ਗਏ ਅਤੇ ਕਿਸੇ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ।
ਇਹ ਵੀ ਪੜ੍ਹੋ : ਮੋਹਾਲੀ ਦੀ ਧੀ ਹਰਲੀਨ ਦਿਓਲ ਨੇ ਰਚਿਆ ਇਤਿਹਾਸ- ‘ਮੈਚ ‘ਚ ਸ਼ਾਨਦਾਰ ਕੈਚ’ ਦੇ ਵੱਡੇ-ਵੱਡੇ ਕ੍ਰਿਕਟਰ ਹੋਏ ਮੁਰੀਦ
ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਇਕੱਠੇ ਹੋਏ ਹਨ, ਜੋ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ। ਇਸ ਤੋਂ ਪਹਿਲਾਂ ਭਾਰੀ ਗਿਣਤੀ ਵਿਚ ਨੌਜਵਾਨ ਪ੍ਰਦਰਸ਼ਨ ਲਈ ਐਤਵਾਰ ਸਵੇਰੇ ਕਾਂਗਰਸ ਭਵਨ ਪਹੁੰਚੇ ਸਨ।