Youth Congress workers : ਚੰਡੀਗੜ੍ਹ : ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਨੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ‘ਤੇ ਘੇਰਾਬੰਦੀ ਕੀਤੀ ਜਦੋਂ ਮੁੱਖ ਮੰਤਰੀ ਅਤੇ ਯੋਗਗੁਰੂ ਰਾਮਦੇਵ ਦਰਮਿਆਨ ਮੁਲਾਕਾਤ ਚੱਲ ਰਹੀ ਸੀ। ਯੂਥ ਕਾਂਗਰਸ ਦੇ ਵਰਕਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਤਾਕਤ ਦੀ ਕਥਿਤ ਵਰਤੋਂ ਲਈ ਉਨ੍ਹਾਂ ਤੋਂ ਮਾਫੀ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਤੱਕ ਮਾਰਚ ਕਰਨ ਲਈ ਨਾਕਾਬੰਦੀ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਯੂਥ ਵਰਕਰਾਂ ਦਾ ਕਹਿਣਾ ਹੈ ਕਿ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪੁਲਿਸ ਤਾਕਤ ਦੀ ਵਰਤੋਂ ਕੀਤੀ ਹੈ।
ਦੱਸਣਯੋਗ ਹੈ ਕਿ ਕਿਸਾਨਾਂ ਦੇ ਦਿੱਲੀ ਕੂਚ ਕਰਨ ਵੇਲੇ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਰੋਕਣ ‘ਤੇ ਵਾਟਰ ਕੈਨਨ, ਹੰਝੂ ਗੈਸ ਦੀ ਵਰਤੋਂ ਕੀਤੀ। ਇਥੋਂ ਤੱਕ ਕਿ ਉਨ੍ਹਾਂ ’ਤੇ ਲਾਠੀਚਾਰਜ ਵੀ ਕੀਤਾ ਗਿਆ। ਪਰ ਹਰ ਅੜਿੱਕਾ ਪਾਰ ਕਰ ਕਿਸਾਨ ਦਿੱਲੀ ਪੁਹੰਚੇ। ਮੰਗਲਵਾਰ ਦੀ ਬੈਠਕ ‘ਚ ਸਰਕਾਰ ਵਲੋਂ ਤਿੰਨਾਂ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਗਿਆ ਹੈ।ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਆਂ ਮੰਨੀਆਂ ਜਾਂਦੀਆਂ ਹਨ ਉਦੋਂ ਤੱਕ ਦੇਸ਼ ਭਰ ‘ਚ ਅੰਦੋਲਨ ਤੇਜ ਕੀਤਾ ਜਾਵੇਗਾ।ਬੈਠਕ ‘ਚ 35 ਕਿਸਾਨ ਆਗੂਆਂ ਨੇ ਭਾਗ ਲਿਆ ਸੀ।
ਕਿਸਾਨ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਅੱਜ 7ਵਾਂ ਦਿਨ ਹੈ। ਬੈਠਕ ਤੋਂ ਬਾਅਦ ਅਖਿਲ ਭਾਰਤੀ ਕਿਸਾਨ ਸੰਘਰਸ਼ ਕਮੇਟੀ ਨੇ ਇੱਕ ਬਿਆਨ ‘ਚ ਕਿਹਾ ਕਿ ਸਰਕਾਰ ਦਾ ਪ੍ਰਸਤਾਵ ਕਿਸਾਨਾਂ ਨੇ ਠੁਕਰਾ ਦਿੱਤਾ ਹੈ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਜਿਹੀਆਂ ਕਮੇਟੀਆਂ ਨੇ ਪਹਿਲਾਂ ਵੀ ਕੋਈ ਹੱਲ ਨਹੀਂ ਕੱਢਿਆ ਹੈ।ਸਤੰਬਰ ‘ਚ ਲਾਗੂ ਕੀਤੇ ਗਏ ਇਨ੍ਹਾਂ ਕਾਨੂੰਨਾਂ ਦੇ ਬਾਰੇ ‘ਚ ਸਰਕਾਰ ਦਾ ਪੱਖ ਹੈ ਇਹ ਵਚੋਲਿਆ ਨੂੰ ਹਟਾ ਕੇ ਕਿਸਾਨਾਂ ਨੂੰ ਦੇਸ਼ ‘ਚ ਕਿਤੇ ਵੀ ਆਪਣੀ ਫਸਲ ਵੇਚ ਸਕਦੇ ਹਨ ਅਤੇ ਇਹ ਖੇਤੀ ਖੇਤਰ ਨਾਲ ਜੁੜਿਆ ਇੱਕ ਵੱਡਾ ਸੁਧਾਰ ਹੈ।