ਮੋਹਾਲੀ ‘ਚ ਵੱਡੀ ਵਾਰਦਾਤ ਵਾਪਰੀ ਹੈ। SSP ਦਫ਼ਤਰ ਦੇ ਬਾਹਰ ਅੱਜ ਫਾਇਰਿੰਗ ਹੋਈ। ਦਿਨ-ਦਿਹਾੜੇ ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ ਕਰਕੇ 11 ਰਾਊਂਡ ਫਾਇਰ ਕੀਤੇ ਗਏ ਤੇ ਅਣਪਛਾਤਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫੋਰੈਂਸਿੰਕ ਟੀਮ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ‘ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ’-CM ਮਾਨ ਦੀ PM ਮੋਦੀ ਨੂੰ ਅਪੀਲ
NDPS ਐਕਟ ਤਹਿਤ ਦਰਜ ਮਾਮਲੇ ‘ਚ ਮੋਹਾਲੀ ਕੋਰਟ ‘ਚ ਪੇਸ਼ੀ ‘ਤੇ ਨੌਜਵਾਨ ਆਇਆ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਕਾਰਨਾਂ ਤੇ ਮੁਲਜ਼ਮਾਂ ਦੀ ਪਛਾਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























