ਪੰਜਾਬ ਦੇ ਮੋਗਾ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਜਿਥੇ ਇਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਕਤਲ ਦੀ ਵਜ੍ਹਾ ਮਾਮੂਲੀ ਬਹਿਸ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਰਮੇਸ਼ ਕੁਮਾਰ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ ਤੇ ਬੀਤੀ ਰਾਤ ਉਹ ਆਪਣੇ ਦੋਸਤਾਂ ਨਾਲ ਢਾਬੇ ‘ਤੇ ਰੋਟੀ ਖਾਣ ਗਿਆ ਸੀ ਕਿ ਉਥੇ ਕਿਸੇ ਅਣਪਛਾਤੇ ਵਿਅਕਤੀ ਨਾਲ ਉਸ ਦੀ ਬਹਿਸ ਹੋ ਗਈ ਤੇ ਮਾਮੂਲੀ ਬਹਿਸ ਹੱਥੋਂਪਾਈ ਵਿਚ ਬਦਲ ਗਈ ਤੇ ਅਣਪਛਾਤੇ ਵਿਅਕਤੀਆਂ ਨੇ ਰਮੇਸ਼ ਕੁਮਾਰ ‘ਤੇ ਗੋਲੀ ਚਲਾ ਦਿੱਤੀ ਜਿਸ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : CM ਮਾਨ ਦੀ ਖਰਾਬ ਸਿਹਤ ਦੇ ਚੱਲਦਿਆਂ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਹੋਈ ਮੁਲਤਵੀ
ਰਮੇਸ਼ ਕੁਮਾਰ ਨੂੰ ਤੁਰੰਤ ਹਸਪਤਾਲ ਭਰਤੀ ਕਰਵਾ ਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਜਿਨ੍ਹਾਂ ਲੋਕਾਂ ਵੱਲੋਂ ਗੋਲੀ ਚਲਾਈ ਗਈ ਉਹ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























