ਫਿਰੋਜ਼ਪੁਰ ਦੇ ਕਸਬਾ ਜੀਰਾ ਦੇ ਪਿੰਡ ਮਨਸੂਰਵਾਲਾ ਵਿਚ ਲੱਗੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਵੀ ਆਪਣੀ ਸਹਿਮਤੀ ਜਤਾਈ ਹੈ। ਪਿਛਲੇ ਕਾਫੀ ਲੰਬੇ ਸਮੇਂ ਤੋਂ ਇਸ ਫੈਕਟਰੀ ਨੂੰ ਲੈ ਕੇ ਵਿਵਾਦ ਚੱਲਦਾ ਆ ਰਿਹਾ ਹੈ। ਪਿੰਡ ਦੇ ਲੋਕਾਂ ਵੱਲੋਂ ਫੈਕਟਰੀ ਨੂੰ ਬੰਦ ਕਰਨ ਲਈ ਧਰਨਾ ਵੀ ਲਗਾਇਆ ਜਾ ਰਿਹਾ ਹੈ।
ਪਿੰਡ ਵਾਸੀਆਂ ਦੀ ਮੰਗ ਹੈ ਕਿ ਇਸ ਸ਼ਰਾਬ ਫੈਕਟਰੀ ਬੰਦ ਕੀਤਾ ਜਾਵੇ, ਕਿਉਂਕਿ ਇਸ ਨਾਲ ਪਿੰਡ ਦਾ ਪਾਣੀ ਅਤੇ ਹਵਾ ਦੂਸ਼ਿਤ ਹੁੰਦੀ ਹੈ। ਇਸ ਸ਼ਰਾਬ ਫੈਕਟਰੀ ਤੋਂ ਹੋ ਰਹੇ ਪ੍ਰਦੂਸ਼ਣ ਨੂੰ ਲੈ ਕੇ ਪਿੰਡ ਦੇ ਲੋਕ ਪਿਛਲੇ ਸਾਢੇ 3 ਸਾਲ ਤੋਂ ਫੈਕਟਰੀ ਨੂੰ ਬੰਦ ਕਰਨ ਨੂੰ ਲੈ ਕੇ ਧਰਨਾ ਦੇ ਰਹੇ ਹਨ। ਇਸ ਮਾਮਲੇ ਦੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਚੱਲ ਰਹੀ ਹੈ।
ਇਹ ਵੀ ਪੜ੍ਹੋ : SGPC ਨੇ ਆਨੰਦਪੁਰ ਸਾਹਿਬ ‘ਚ ਕੀਰਤਨ ਦਰਬਾਰ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਕੀਤਾ ਰੱਦ
ਹੁਣ ਪੰਜਾਬ ਸਰਕਾਰ ਦੇ ਆਪਣਾ ਪੱਖ ਰੱਖਦੇ ਹੋਏ ਫੈਕਟਰੀ ਨੂੰ ਬੰਦ ਕਰਨ ਲਈ ਆਪਣੀ ਸਹਿਮਤੀ ਜਤਾ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਫੈਕਟਰੀ ਪਰਮਾਨੈਂਟ ਬੰਦ ਹੋਵੇਗੀ ਜਾਂ ਨਹੀਂ। ਕਿਉਂਕਿ ਲੋਕ ਫੈਕਟਰੀ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਹਨ ਤੇ ਇਹ ਮਾਮਲਾ ਹਮੇਸ਼ਾ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























