ਦੀਵਾਲੀ ਨੇੜੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਹਨ। ਇਸੇ ਲਈ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਅਜਿਹਾ ਹੀ ਇਕ ਨਿਵੇਕਲੀ ਪਹਿਲ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਰੂਹੀ ਦੁੱਗ ਨੇ ਕੀਤੀ ਹੈ।
ਡੀਸੀ ਰੂਹੀ ਦੁੱਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਅਸਲਾ ਲਾਇਸੈਂਸ ਧਾਰਕ ਪਰਾਲੀ ਸਾੜੇਗਾ ਤਾਂ ਅਜਿਹੇ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਤੇ ਦੁਬਾਰਾ ਰਿਨਿਊ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਪਰਾਲੀ ਨਾ ਨਾ ਸਿਰਫ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਕਿਸਾਨ ਦੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋਣ ਨਾਲ ਜ਼ਮੀਨ ਬੰਜਰ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਗੈਂਗ.ਸਟਰ ਗੋਲਡੀ ਬਰਾੜ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ, ਅਮਰੀਕਾ ਦੀ ਮੰਗ ਰਿਹਾ ਨਾਗਰਿਕਤਾ
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਬਜਾਏ ਉਸ ਨੂੰ ਖੇਤ ਵਿਚ ਮਿਲਾ ਕੇ ਕਣਕੀ ਦੀ ਬਿਜਾਈ ਦੀ ਵਿਧੀ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਵੱਡਾ ਨੁਕਸਾਨ ਸਾਡੇ ਕਿਸਾਨਾਂ ਨੂੰ ਹੁੰਦਾ ਹੈ ਕਿਉਂਕਿ ਇਕ ਪਾਸੇ ਜਿਥੇ ਇਕ ਪਾਸੇ ਜ਼ਮੀਨ ਦੇ ਪੌਸ਼ਕ ਤੱਤ ਨੂੰ ਨਸ਼ਟ ਕਰ ਦਿੱਤਾ ਹੈ ਦੂਜੇ ਪਾਸੇ ਇਸਦਾ ਧੂੰਆਂ ਸਾਡੇ ਕਿਸਾਨਾਂ ਦੀ ਸਿਹਤ ਲਈ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਕਰ ਦਿੰਦਾ ਹੈ। ਡੀਸੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਅਸਲਾ ਲਾਇਸੈਂਸ ਧਾਰਕ ਪਰਾਲੀ ਵਿਚ ਅੱਗ ਲਗਾਉਂਦਾ ਹੈ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਜਦੋਂ ਕਿ ਹੋਰ ਲਾਗੂ ਕਾਨੂੰਨਾਂ ਮੁਤਾਬਕ ਵੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: