ਕਪੂਰਥਲਾ ‘ਚ ਤੇਲ ਸਪਲਾਈ ਕਰਨ ਵਾਲੇ ਟੈਂਕਰ ਚਾਲਕਾਂ ਦੀ ਹੜਤਾਲ ਦਾ ਅਸਰ ਦਿਖਾਈ ਦੇਣ ਲੱਗਾ ਹੈ। ਮੰਗਲਵਾਰ ਸਵੇਰ ਤੋਂ ਹੀ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਲੱਗ ਗਈਆਂ। ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਈਂਧਨ ਭਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਜ਼ਿਲ੍ਹੇ ਦੇ ਕਈ ਪੰਪਾਂ ’ਤੇ ਲੋਕਾਂ ਨੂੰ ਇੱਕ ਘੰਟੇ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਟਰਾਂਸਪੋਰਟਰਾਂ ਅਤੇ ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਇਹ ਸਥਿਤੀ ਬਣੀ ਹੋਈ ਹੈ। ਕਪੂਰਥਲਾ ਦੇ ਦੋਆਬਾ ਪੈਟਰੋਲ ਪੰਪ ਦੇ ਮਾਲਕ ਅਤੇ ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦੱਸਿਆ ਕਿ ਸੂਬੇ ਦੇ 4100 ਪੰਪਾਂ ਵਿੱਚੋਂ ਬੀਤੀ ਰਾਤ ਹੀ 30 ਫੀਸਦੀ ਪੰਪ ਖਾਲੀ ਹੋ ਗਏ ਹਨ।
ਕਈ ਪੈਟਰੋਲ ਪੰਪਾਂ ‘ਤੇ ਸਿਰਫ ਇਕ ਦਿਨ ਦਾ ਈਂਧਨ ਬਚਿਆ ਹੈ, ਜਿਸ ਨੂੰ ਅੱਜ ਸ਼ਾਮ ਤੱਕ ਵੇਚ ਦਿੱਤਾ ਜਾਵੇਗਾ। ਜੇ ਟਰਾਂਸਪੋਰਟਰਾਂ ਦੀ ਹੜਤਾਲ ਖਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।
ਇਹ ਵੀ ਪੜ੍ਹੋ : ਹਿਮਾਚਲ ਸਰਕਾਰ ਦੀ ਕਾਰਵਾਈ, ਹਾਈਕੋਰਟ ਦੇ ਹੁਕਮਾਂ ਮਗਰੋਂ DGP ਕੁੰਡੂ ਨੂੰ ਅਹੁਦੇ ਤੋਂ ਹਟਾਇਆ
ਦੱਸ ਦੇਈਏ ਕਿ ਹਿੱਟ ਐਂਡ ਰਨ ਕਾਨੂੰਨ ਦੇ ਖਿਲਾਫ ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ 30 ਦਸੰਬਰ ਤੋਂ ਹੜਤਾਲ ‘ਤੇ ਚਲੇ ਗਏ ਹਨ, ਜਿਸ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਕਿਸੇ ਵੀ ਪੰਪ ‘ਤੇ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਹੀਂ ਪਹੁੰਚੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”