ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ SHOs ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਹੋ ਗਈਆਂ ਹਨ ਅਤੇ ਕਈਆਂ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ।
ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। ਤਬਾਦਲੇ ਕੀਤੇ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਤਾਇਨਾਤੀਆਂ ‘ਤੇ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ 13 ਜੂਨ ਨੂੰ 17 ਦੇ ਕਰੀਬ ਐਸਐਚਓ ਅਤੇ 3 ਏਐਸਆਈ ਦੇ ਤਬਾਦਲੇ ਕੀਤੇ ਗਏ ਸਨ। ਬੀਤੀ ਰਾਤ ਜਾਰੀ ਹੁਕਮਾਂ ਵਿੱਚ ਇੰਸਪੈਕਟਰ ਵਿਜੇ ਨੂੰ ਟਰੈਫਿਕ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਇੰਸਪੈਕਟਰ ਕੁਲਵੰਤ ਕੌਰ ਨੂੰ ਪੁਲੀਸ ਲਾਈਨ ਤੋਂ ਮਹਿਲਾ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਪੁਲੀਸ ਲਾਈਨਜ਼ ਤੋਂ ਸੀਆਈਏ-2 ਵਿੱਚ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲੀਸ ਲਾਈਨਜ਼ ਤੋਂ ਸੀਆਈਏ-3 ਵਿੱਚ ਤਾਇਨਾਤ ਕੀਤਾ ਗਿਆ ਹੈ।
ਇੰਸਪੈਕਟਰ ਰਾਜੇਸ਼ ਕੁਮਾਰ ਦਾ ਤਬਾਦਲਾ ਸੀਆਈਏ-3 ਤੋਂ ਸੀਆਈਏ-1 ਵਿੱਚ ਕਰ ਦਿੱਤਾ ਗਿਆ ਹੈ। ਇੰਸਪੈਕਟਰ ਜਗਜੀਤ ਸਿੰਘ ਦਾ ਤਬਾਦਲਾ ਥਾਣਾ ਡਿਵੀਜ਼ਨ ਨੰਬਰ 5 ਤੋਂ ਪੁਲੀਸ ਲਾਈਨਜ਼ ਕਰ ਦਿੱਤਾ ਗਿਆ ਹੈ। ਇੰਸਪੈਕਟਰ ਦਵਿੰਦਰ ਕੌਰ ਨੂੰ ਥਾਣੇ ਦੇ ਮਹਿਲਾ ਸੈੱਲ ਤੋਂ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਬੇਅੰਤ ਜੁਨੇਜਾ ਦਾ ਤਬਾਦਲਾ ਸੀਆਈਏ-2 ਤੋਂ ਪੁਲਿਸ ਲਾਈਨ ਕਰ ਦਿੱਤਾ ਗਿਆ ਹੈ। ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀਆਈਏ-1 ਤੋਂ ਹਟਾ ਕੇ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .