Ludhiana Police arrested four : ਲੁਧਿਆਣਾ : ਨਸ਼ਾ ਤਸਕਰਾਂ ਖ਼ਿਲਾਫ਼ 24 ਘੰਟੇ ਚੱਲੀ ਮੁਹਿੰਮ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਤੇ ਚੂਰਾ ਬਰਾਮਦ ਕੀਤਾ। ਪੁਲਿਸ ਟੀਮਾਂ ਕੇਸ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਦੀ ਮੰਗ ਕਰਦਿਆਂ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀਆਂ ਹਨ।
ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਖਵਾਜਾ ਕੋਠੀ ਖੇਤਰ ਵਿੱਚ ਨਾਕਾਬੰਦੀ ਦੌਰਾਨ ਇੱਕ ਪੈਦਲ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਏਐਸਆਈ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਧੂਰੀ ਲਾਈਨ ਦੇ ਮਨੋਹਰ ਨਗਰ ਨਿਵਾਸੀ ਬੋਬੀ ਸਿੰਘ ਵਜੋਂ ਹੋਈ ਹੈ। ਪੁਲਿਸ ਦੀ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕਸ਼ਮੀਰ ਨਗਰ ਚੌਕ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਨੂੰ 16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਸ ਖਿਲਾਫ ਥਾਣਾ ਡਵੀਜ਼ਨ ਨੰਬਰ 3 ਵਿੱਚ ਕੇਸ ਦਰਜ ਕੀਤਾ ਗਿਆ ਸੀ।
ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਸੁਭਾਸ਼ ਨਗਰ ਦੀ ਕਰਮਸਰ ਕਾਲੋਨੀ ਨੰਬਰ 1 ਦੇ ਵਸਨੀਕ ਕੁਲਵਿੰਦਰ ਸਿੰਘ ਵਜੋਂ ਹੋਈ। ਥਾਣਾ ਮੇਹਰਬਾਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਪਿੰਡ ਹਵਾਸ ਦੇ ਟੀ-ਪੁਆਇੰਟ ’ਤੇ ਨਾਕਾਬੰਦੀ ਕਰਕੇ ਦੋ ਲੋਕਾਂ ਕੋਲੋਂ 5 ਕਿਲੋ ਚੂਰਾਪੋਸਟ ਨਾਲ ਗ੍ਰਿਫਤਾਰ ਕੀਤਾ। ਏਐਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਭਾਸ਼ ਨਗਰ ਟਿਕੋਨਾ ਪਾਰਕ ਦੀ ਗਲੀ ਨੰਬਰ 14 ਦੇ ਵਸਨੀਕ ਸੰਜੀਵ ਕੁਮਾਰ ਅਤੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਉਅਲ ਨਿਵਾਸੀ ਵਿਨੋਦ ਵਜੋਂ ਹੋਈ ਹੈ।