Ludhiana police took big decision : ਲੁਧਿਆਣਾ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਸ ਦੇ ਪਸਾਰ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਹਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਦੀ ਚੱਲ ਰਹੀ ਲਹਿਰ ਦੇ ਚੱਲਦਿਆਂ ਪੁਲਿਸ ਨੇ ਵੀ ਸਾਵਧਾਨੀ ਵਰਤਦਿਆਂ ਥਾਣਿਆਂ ਅਤੇ ਪੁਲਿਸ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਨੇ ਇਸ ਸੰਬੰਧੀ ਹਿਦਾਇਤਾਂ ਦਿੱਤੀਆਂ ਹਨ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੇ ਥਾਣਿਆਂ ਅਤੇ ਦਫਤਰਾਂ ਵਿੱਚ ਪਬਲਿਕ ਡੀਲਿੰਗ ਨਹੀਂ ਹੋਵੇਗੀ ਅਤੇ ਥਾਣਿਆਂ ਨੂੰ ਬੰਦ ਰੱਖਿਆ ਜਾਵੇਗਾ।
ਪੁਲਿਸ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਆਪਣੇ ਅਧਿਕਾਰਤ ਫੇਸਬੁੱਕ ਪੇਜ ’ਤੇ ਪੋਸਟ ਕਰਕੇ ਦਿੱਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਮ ਲੋਕਾਂ ਨੂੰ ਪੁਲਿਸ ਨਾਲ ਜੇਕਰ ਸੰਪਰਕ ਕਰਨਾ ਹੋਵੇ ਤਾਂ ਉਹ cp.ldh.police@punjab.gov.in ’ਤੇ ਸੰਪਰਕ ਰ ਸਕਦੀ ਹੈ। ਹਾਲਾਂਕਿ ਐਮਰਜੈਂਸੀ ਕੇਸਾਂ ਲਈ ਪੁਲਿਸ ਹਮੇਸ਼ਾ ਡਿਊਟੀ ’ਤੇ ਹਾਜ਼ਰ ਰਹੇਗੀ। ਇਹ ਫੈਸਲਾ ਜ਼ਿਲ੍ਹੇ ਵਿੱਚ ਵੱਧ ਰਹੇ ਕੋਰੋਨਾ ਦੇ ਮੱਦੇਨਜ਼ਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਵਿਭਾਗ ਵੱਲੋਂ ਬੀਤੇ ਦਿਨ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ 835 ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਇੰਨੇ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਵਾਲੀ ਗੱਲ ਹੈ। ਉਥੇ ਹੀ 6 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ।