ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨ ਹੁਣ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਅਤੇ ਭਲਕੇ ਦੋ ਦਿਨਾਂ ਲਈ ਬੰਦ ਰੱਖਣਗੇ। ਕਿਸਾਨ ਪੂਰੀ ਤਰ੍ਹਾਂ ਟੋਲ ਫਰੀ ਕਰ ਰਹੇ ਹਨ। ਅੱਜ ਦੁਪਹਿਰ 12 ਵਜੇ ਕਿਸਾਨ ਲਾਡੋਵਾਲ ਟੋਲ ਪਲਾਜ਼ਾ ’ਤੇ ਡੇਰਾ ਲਾਉਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲਗਾਤਾਰ 2 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਕੁਝ ਘੰਟਿਆਂ ਲਈ ਬੰਦ ਰੱਖਿਆ ਸੀ।

Ludhiana toll plaza closed
ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਗਰੁੱਪ ਵੀ ਕਿਸਾਨਾਂ ਦੇ ਸਮਰਥਨ ਲਈ ਮੈਦਾਨ ਵਿੱਚ ਆ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਕੱਲ੍ਹ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੈ। ਭਲਕੇ ਹੋਣ ਵਾਲੀ ਮੀਟਿੰਗ ਵਿੱਚ ਵੱਡਾ ਐਲਾਨ ਹੋ ਸਕਦਾ ਹੈ। ਸਰਕਾਰ ਅੱਥਰੂ ਗੈਸ ਦੇ ਗੋਲੇ ਚਲਾ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਸਰਕਾਰ ਕਿਸਾਨਾਂ ‘ਤੇ ਜਿੰਨਾ ਅੱਤਿਆਚਾਰ ਕਰੇਗੀ, ਕਿਸਾਨ ਓਨਾ ਹੀ ਮਜ਼ਬੂਤ ਹੋਵੇਗਾ।