ਪਤੀ ਨੂੰ ਕੈਨੇਡਾ ਲਿਜਾਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਿਟੀ-2 ਦੀ ਪੁਲਿਸ ਨੇ ਕੈਨੇਡੀਅਨ ਪਤਨੀ ‘ਤੇ ਕੇਸ ਦਰਜ ਕੀਤਾ ਹੈ। ਲਵਪ੍ਰੀਤ ਸਿੰਘ ਤੱਤਗੁਰ ਵਾਸੀ ਰਾਮਦਾਸ ਨਗਰ ਧਨੌਲਾ ਰੋਡ ਬਰਨਾਲਾ ਅਨੁਸਾਰ ਸਾਲ 2019 ਵਿੱਚ ਉਸ ਦਾ ਵਿਆਹ ਇੰਦਰਪ੍ਰੀਤ ਕੌਰ ਜੱਸਲ ਵਾਸੀ ਅਕਾਲਗੜ੍ਹ ਬਸਤੀ ਬਰਨਾਲਾ ਨਾਲ ਹੋਇਆ ਸੀ ਅਤੇ ਉਹ ਕਰੀਬ 11 ਮਹੀਨੇ ਇਕੱਠੇ ਰਹਿੰਦੇ ਸਨ। ਇਸ ਤੋਂ ਬਾਅਦ ਉਸ ਨੇ ਇੰਦਰਪ੍ਰੀਤ ਨੂੰ ਆਪਣੇ ਖਰਚੇ ‘ਤੇ ਕੈਨੇਡਾ ਭੇਜ ਦਿੱਤਾ। ਵਿਦੇਸ਼ ਜਾਣ ਤੋਂ ਬਾਅਦ ਉਸ ਦੀ ਪਤਨੀ ਨੇ ਉਸ ਦਾ ਫੋਨ ਨੰਬਰ ਬਲਾਕ ਕਰ ਦਿੱਤਾ।
ਪੰਚਾਇਤ ਪੱਧਰ ’ਤੇ ਵੀ ਯਤਨ ਕੀਤੇ ਗਏ ਪਰ ਕਾਮਯਾਬ ਨਹੀਂ ਹੋ ਸਕਿਆ। ਆਖ਼ਰਕਾਰ 12 ਜਨਵਰੀ ਨੂੰ ਸ਼ਿਕਾਇਤਕਰਤਾ ਨੇ ਆਪਣੀ ਪਤਨੀ ਇੰਦਰਪ੍ਰੀਤ ਕੌਰ ਜੱਸਲ ਵਾਸੀ ਅਕਾਲਗੜ੍ਹ ਬਸਤੀ ਬਰਨਾਲਾ ਹਾਲ ਕੈਨੇਡਾ ਸਮੇਤ ਸੱਤ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਖ਼ਿਲਾਫ਼ ਐਸਐਸਪੀ ਬਰਨਾਲਾ ਨੂੰ ਸ਼ਿਕਾਇਤ ਦਿੱਤੀ। ਜਿਸ ਦੀ ਜਿੰਮੇਵਾਰੀ ਜਾਂਚ ਲਈ ਡੀਐਸਪੀ ਨੂੰ ਸੌਂਪੀ ਗਈ। ਲਵਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਇੰਦਰਪ੍ਰੀਤ ਕੌਰ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ ਉਸ ਦੇ ਹੋਰ ਪਰਿਵਾਰਕ ਮੈਂਬਰਾਂ ਨਾਲ ਸਾਜ਼ਿਸ਼ ਰਚ ਕੇ 18 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸ਼ਿਕਾਇਤਕਰਤਾ ਅਨੁਸਾਰ ਇੰਦਰਪ੍ਰੀਤ ਕੌਰ ਜੱਸਲ ਨੇ ਵੀ ਆਪਣੇ ਪਿਤਾ ਨੂੰ ਪਾਵਰ ਆਫ਼ ਅਟਾਰਨੀ ਦੇ ਕੇ ਮਾਣਯੋਗ ਬਰਨਾਲਾ ਦੀ ਅਦਾਲਤ ਵਿੱਚ ਤਲਾਕ ਲਈ ਕੇਸ ਦਾਇਰ ਕੀਤਾ ਹੋਇਆ ਹੈ। ਪੁਲੀਸ ਨੇ ਇਸ ਕੇਸ ਲਈ ਸਰਕਾਰੀ ਵਕੀਲ ਵਿਕਾਸ ਗਰਗ ਦੀ ਕਾਨੂੰਨੀ ਰਾਏ ਵੀ ਲਈ ਹੈ। ਜਾਂਚ ਅਤੇ ਕਾਨੂੰਨੀ ਰਾਏ ਦੇ ਆਧਾਰ ‘ਤੇ ਇੰਦਰਪ੍ਰੀਤ ਕੌਰ ਜੱਸਲ ਖਿਲਾਫ ਧਾਰਾ 420 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।