ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਪਿਛਲੇ 38 ਦਿਨਾਂ ‘ਤੋਂ ਹਵਾ ਲਗਾਤਾਰ ਪ੍ਰਦੂਸ਼ਿਤ ਹੋ ਰਹੀ ਹੈ। ਸੋਮਵਾਰ ਨੂੰ ਮਹਾਨਗਰ ਦਾ AQI 317 ਦਰਜ ਕੀਤਾ ਗਿਆ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਦੂਸ਼ਿਤ ਵਾਤਾਵਰਨ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਇਸ ਦੂਸ਼ਿਤ ਹਵਾ ਕਰਨ ਬਜ਼ੁਰਗਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਤਾਜ਼ਾ AQI ਅਨੁਸਾਰ ਸੋਮਵਾਰ ਨੂੰ ਲੁਧਿਆਣਾ ਵਿੱਚ AQI 317 ਸੀ। ਅਜਿਹਾ AQI ਬਹੁਤ ਹੀ ਖਰਾਬ ਹਵਾ ਗੁਣਵੱਤਾ ਸ਼੍ਰੇਣੀ ਦੇ ਅਧੀਨ ਆਉਂਦਾ ਹੈ, ਜਿਸ ਨਾਲ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ‘ਤੇ ਸਾਹ ਦੀ ਬਿਮਾਰੀ ਹੋਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਲੁਧਿਆਣਾ ਵਿੱਚ AQI 261 ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੇ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਵਿੱਚ ਹਵਾ ਦੀ ਗੁਣਵੱਤਾ ਕਈ ਕਾਰਨਾਂ ਕਰਕੇ ਬਹੁਤ ਪ੍ਰਭਾਵਿਤ ਹੋ ਰਹੀ ਹੈ, ਜਿਸ ਵਿੱਚ ਮੌਸਮ ਸੰਬੰਧੀ ਮੁੱਦਿਆਂ, ਵਾਤਾਵਰਣ ਦੇ ਕਾਰਕ ਆਦਿ ਸ਼ਾਮਲ ਹਨ। PPCB ਅਧਿਕਲਾਰੀਆਂ ਅਨੁਸਾਰ AQI ਉੱਚ ਇਸ ਲਈ ਹੈ ਕਿਉਂਕਿ ਐਲੀਵੇਟਿਡ ਹਾਈਵੇਅ ਦਾ ਨਿਰਮਾਣ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: