ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਤਾ ਲੱਗਾ ਹੈ ਕਿ ਵੀਰਵਾਰ ਨੂੰ ਪ੍ਰਨੀਤ ਕੌਰ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਬੀਜੇਪੀ ਪਾਰਟੀ ਵਿੱਚ ਹਨ।
ਉਨ੍ਹਾਂ ਦੀ ਧੀ ਜੈ ਇੰਦਰ ਕੌਰ ਨੇ ਵੀ ਕੱਲ੍ਹ ਇਸ ਗੱਲ ਦਾ ਇਸ਼ਾਰਾ ਕੀਤਾ ਸੀ। ਜਦੋਂ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਨਹੀਂ, ਮੇਰੀ ਮਾਂ ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਲੋਕ ਸਭਾ ਚੋਣ ਲੜੇਗੀ। ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਕਿ ਸ਼ਾਇਦ ਅਗਲੇ 2-3 ਸਾਲਾਂ ਵਿੱਚ ਮੇਰੀ ਵਾਰੀ ਆਵੇਗੀ। ਉਹ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰ ਰਹੇ ਸਨ। ਉਹ ਪਹਿਲਾਂ ਹੀ ਹਲਕੇ ਵਿੱਚ ਕੰਮ ਕਰ ਰਹੇ ਹਨ। ਉਹ ਚਾਰ ਵਾਰ ਸੰਸਦ ਮੈਂਬਰ ਹੈ ਅਤੇ ਅਜੇ ਵੀ ਬਹੁਤ ਸਰਗਰਮ ਹੈ। ਕਾਂਗਰਸ ਨੇ ਉਨ੍ਹਾਂ ਦੇ ਪਿਤਾ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਖੋਹ ਲਈ ਸੀ। ਉਨ੍ਹਾਂ ਦੀ ਥਾਂ ‘ਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਪੰਜਾਬ ਵਿੱਚ ਆਪਣੀ ਪਾਰਟੀ ਬਣਾਈ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਨੂੰ ਭਾਜਪਾ ‘ਚ ਮਿਲਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਦੇ ਵੀ ਭਾਜਪਾ ‘ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲੱਗ ਰਹੀਆਂ ਸਨ। ਦੱਸ ਦੇਈਏ ਕਿ ਉਨ੍ਹਾਂ ਨੇ ਮਹੂਆ ਮੋਇਤਰਾ ਦੇ ਖਿਲਾਫ ਸਦਨ ਵਿੱਚ ਲਿਆਂਦੇ ਮਤੇ ਦਾ ਵੀ ਸਮਰਥਨ ਕੀਤਾ ਸੀ। ਕਾਂਗਰਸ ਨੇ ਇਸ ਦਾ ਵਿਰੋਧ ਕੀਤਾ ਸੀ।
ਇਹ ਵੀ ਪੜ੍ਹੋ : ਈ-ਕਾਮਰਸ ਪੋਰਟਲ ‘ਤੇ ਭਰਮਾਊ ਵਿਗਿਆਪਨਾਂ ‘ਤੇ ਚੰਡੀਗੜ੍ਹ ਕੰਜ਼ਿਊਮਰ ਕਮਿਸ਼ਨ ਸਖਤ, ਕਾਰਵਾਈ ਦੇ ਹੁਕਮ
ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਬਣੀ ਭਾਰਤੀ ਜਨਤਾ ਪਾਰਟੀ ਦੀ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹਨ। ਉਹ ਕੱਲ੍ਹ ਹੀ ਨਵੀਂ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਮਿਲੇ ਸਨ। ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਭਾਜਪਾ ਨੇ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਹੈ। ਅਜਿਹੇ ‘ਚ ਸੰਭਾਵਨਾ ਹੈ ਕਿ ਉਹ ਸਾਰੀਆਂ ਸੀਟਾਂ ‘ਤੇ ਇਕੱਲੇ ਹੀ ਚੋਣ ਲੜ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: