ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਰਜੁਨ ਮੁੰਡਾ ਨੇ ਕਿਹਾ ਕਿ ਸਾਨੂੰ ਗੱਲਬਾਤ ਰਾਹੀਂ ਇਸ ਨੂੰ ਹੱਲ ਵੱਲ ਲਿਜਾਣਾ ਹੋਵੇਗਾ। ਸਾਨੂੰ ਸ਼ਾਂਤੀਪੂਰਨ ਮਾਹੌਲ ਵਿੱਚ ਗੱਲਬਾਤ ਜਾਰੀ ਰੱਖ ਕੇ ਅੱਗੇ ਵਧਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਅਰਜੁਨ ਮੁੰਡਾ ਕਹਿੰਦੇ ਹਨ, “ਅਸੀਂ ਚੰਗਾ ਕਰਨਾ ਚਾਹੁੰਦੇ ਹਾਂ ਅਤੇ ਅਜਿਹਾ ਕਰਨ ਲਈ ਕਈ ਰਾਏ ਦਿੱਤੀ ਜਾ ਸਕਦੀ ਹੈ, ਜਿਵੇਂ ਕਿ ਅਸੀਂ ਹਮੇਸ਼ਾ ਚੰਗੇ ਵਿਚਾਰਾਂ ਦਾ ਸੁਆਗਤ ਕਰਦੇ ਹਾਂ… ਪਰ ਇਹ ਤਰੀਕਾ ਲੱਭਣ ਲਈ ਕਿ ਇਹ ਰਾਏ ਕਿਵੇਂ ਫਲਦਾਇਕ ਹੋਵੇਗੀ, ਸਿਰਫ ਗੱਲਬਾਤ ਹੈ। ਗੱਲਬਾਤ ਰਾਹੀਂ ਕੋਈ ਹੱਲ ਜ਼ਰੂਰ ਨਿਕਲੇਗਾ। ਉਨ੍ਹਾਂ ਸਾਰਿਆਂ ਨੂੰ ਧੀਰਜ ਰੱਖਣ ਅਤੇ ਗੱਲਬਾਤ ਜਾਰੀ ਰੱਖ ਕੇ ਕੋਈ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਰੇ ਲੋਕ ਸ਼ਾਂਤੀ ਚਾਹੁੰਦੇ ਹਨ। ਸਾਨੂੰ ਅਜਿਹੇ ਮੁੱਦਿਆਂ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਮਿਲ ਕੇ ਹੱਲ ਲੱਭਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਨਾਲ ਸਹਿਮਤੀ ਨਾ ਹੋਣ ਤੋਂ ਬਾਅਦ ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਨੇ ਦੋ ਪੱਧਰਾਂ ‘ਤੇ ਤਿਆਰੀਆਂ ਕੀਤੀਆਂ ਹਨ, ਉਚਿਤ ਯੋਜਨਾਵਾਂ ਏ ਅਤੇ ਬੀ ਬਣਾਈਆਂ ਗਈਆਂ ਹਨ। ਜੇਕਰ ਇੱਕ ਯੋਜਨਾ ਫੇਲ ਹੋ ਜਾਂਦੀ ਹੈ ਤਾਂ ਦੂਜੀ ਨਾਲ ਅੱਗੇ ਵਧਣ ਤਿਆਰੀ।
ਉਥੇ ਹੀ ਹਰਿਆਣਾ ਤੋਂ ਦਿੱਲੀ ਸਰਹੱਦ ਤੱਕ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਤੋਂ ਕਰੀਬ 200 ਕਿਲੋਮੀਟਰ ਦੂਰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਹਜ਼ਾਰਾਂ ਕਿਸਾਨ ਖੜ੍ਹੇ ਹਨ ਅਤੇ ਅੱਜ ਉਹ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰਿਆਣਾ ਵਿੱਚ ਹੀ ਨਹੀਂ, ਦਿੱਲੀ ਦੀਆਂ ਹੱਦਾਂ ਵੀ ਛਾਉਣੀਆਂ ਵਿੱਚ ਬਦਲ ਗਈਆਂ ਹਨ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰ ਪਾਸੇ ਚੌਕਸੀ ਰੱਖੀ ਹੋਈ ਹੈ।
ਹਰਿਆਣਾ ਪੁਲਿਸ ਦੇ ਬੈਰੀਕੇਡਸ ਤੋੜਨ ਲਈ ਕਿਸਾਨ ਜੇਸੀਬੀ ਤੇ ਹਾਈਡ੍ਰੋਲਿਕ ਕ੍ਰੇਨ ਵਰਗੀਆਂ ਹੈਵੀ ਮਸ਼ੀਨਰੀ ਲੈ ਕੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਬੁਲੇਟਪਰੂਫ ਪੋਕਲੇਨ ਮਸ਼ੀਨ ਵੀ ਲਿਆਂਦੀ ਗਈ ਹੈ। ਇਸ ਨੂੰ ਇਸ ਤਰ੍ਹਾਂ ਤੋਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਅਸਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਬਾਰਡਰਾਂ ‘ਤੇ ਸਖ਼ਤ ਇੰਤਜ਼ਾਮ, ਹਰਿਆਣਾ DGP ਦੀ ਪੰਜਾਬ ਦੇ DGP ਨੂੰ ਚਿੱਠੀ!
ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਹੋਈ ਮੀਟਿੰਗ ਦੇ ਬਾਅਦ ਲਿਆ। ਕੇਂਦਰ ਨੇ ਕਪਾਹ, ਮੱਕੀ, ਮਸੂਰ, ਅਰਹਰ ਤੇ ਉੜਦ ਯਾਨੀ 5 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ ਦਿੱਤਾ ਸੀ। ਕਿਸਾਨਾਂ ਨੇ ਇਹ ਪ੍ਰਸਤਾਵ ਖਾਰਜ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਕੇਂਦਰ ਦੇ ਪ੍ਰਸਤਾਵ ‘ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ਵਿਚ ਨਹੀਂ ਹੈ। ਸਾਡੀ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਵੇ। MSP ਦੇਣ ਲਈ 1.75 ਲੱਖ ਕਰੋੜ ਦੀ ਲੋੜ ਨਹੀਂ ਹੈ।