ਪੰਜਾਬ ਵਿਚ ਆਵਾਰਾ ਪਸ਼ੂਆਂ ਦੀ ਗਿਣਤੀ ਵਧ ਰਹੀ ਹੈ। ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਕਈ ਵਾਰ ਵੱਡੇ ਹਾਦਸੇ ਵਾਪਰ ਜਾਂਦੇ ਹਨ ਤੇ ਕਈ ਵਾਰ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਅਜਿਹਾ ਹੀ ਇਕ ਹਾਦਸਾ ਸੁਭਾਨਪੁਰ ਵਿਖੇ ਵਾਪਰਿਆ ਹੈ ਜਿਥੇ ਇਕ ਬੇਜ਼ੁਬਾਨ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਵੱਡਾ ਹਾਦਸਾ ਵਾਪਰ ਗਿਆ।
ਮਿਲੀ ਜਾਣਕਾਰੀ ਮੁਤਾਬਕ ਤਿੰਨ ਜਣੇ ਕਾਰ ਵਿਚ ਸਵਾਰ ਹੋ ਕੇ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਸੰਘੋਵਾਲ ਜਾ ਰਹੇ ਸਨ ਕਿ ਰਸਤੇ ਵਿਚ ਇਕ ਆਵਾਰਾ ਪਸ਼ੂ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਮਹਿਲਾ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਸਭਾਨਪੁਰ ਸੜਕ ‘ਤੇ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਮ੍ਰਿਤਕਾਂ ਦੀ ਪਛਾਣ ਲਵਪ੍ਰੀਤ ਸਿੰਘ ਤੇ ਲਖਬੀਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨਾਲ ਲਵਪ੍ਰੀਤ ਸਿੰਘ ਦੀ ਪਤਨੀ ਰਾਜਿੰਦਰ ਕੌਰ ਵੀ ਸੀ, ਜੋ ਕਿ ਹਾਦਸੇ ਵਿਚ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਲਵਪ੍ਰੀਤ ਦੀ ਪਤਨੀ ਰਾਜਿੰਦਰ ਕੌਰ ਨੇ ਹੀ ਪੂਰੇ ਹਾਦਸੇ ਬਾਰੇ ਦੱਸਿਆ ਕਿ ਇਕ ਆਵਾਰਾ ਪਸ਼ੂ ਉਨ੍ਹਾਂ ਦੀ ਕਾਰ ਮੂਹਰੇ ਆ ਗਿਆ ਸੀ ਜਿਸ ਨਾਲ ਗੱਡੀ ਦਾ ਸੰਤੁਲਨ ਵਿਗੜ ਗਿਆ ਸੀ ਤੇ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : CM ਮਾਨ ਤਿਹਾੜ ਜੇਲ੍ਹ ‘ਚ ਮਿਲ ਸਕਣਗੇ ਕੇਜਰੀਵਾਲ ਨੂੰ, ਨਿਯਮਾਂ ਤਹਿਤ ਹੋਵੇਗੀ ਮੁਲਾਕਾਤ
ਹਾਦਸੇ ਵਾਲੀ ਥਾਂ ‘ਤੇ ਪੁਲਿਸ ਵੱਲੋ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਏਐੱਸਆਈ ਨੇ ਦੱਸਿਆ ਕਿ ਗੱਡੀ ਲਵਪ੍ਰੀਤ ਸਿੰਘ ਚਲਾ ਰਿਹਾ ਸੀ। ਉਨ੍ਹਾਂ ਵੱਲੋਂ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: