ਗਰਮੀਆਂ ਦੇ ਆਉਣ ਦੇ ਨਾਲ ਹੀ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਸਥਿਤੀ ਅਜਿਹੀ ਹੋ ਜਾਂਦੀ ਹੈ ਕਿ ਸਰੀਰ ਬੈਠੇ-ਬਿਠਾਈ ਪਾਣੀ ਦੀ ਕਮੀ ਦਾ ਸ਼ਿਕਾਰ ਬਣ ਜਾਂਦਾ ਹੈ। ਨਾਲ ਹੀ ਇਸ ਮੌਸਮ ਵਿੱਚ ਪੈਰਾਂ ਵਿੱਚ ਅਕੜਾਅ ਅਤੇ ਨਾੜੀਆਂ ‘ਚ ਖਿਚਾਅ ਦੀ ਸਮੱਸਿਆ ਵੀ ਸ਼ੁਰੂ ਹੋ ਜਾਂਦੀ ਹੈ। ਅਜਿਹੇ ‘ਚ ਇਸ ਮੌਸਮ ਦੇ ਆਉਣ ਤੋਂ ਪਹਿਲਾਂ ਤੁਹਾਨੂੰ ਇਨ੍ਹਾਂ ਚੀਜ਼ਾਂ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਨਾ ਚਾਹੀਦਾ ਹੈ ਜੋ ਤੁਹਾਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਚਾ ਸਕਦੀਆਂ ਹਨ। ਤਾਂ ਆਓ ਜਾਣਦੇ ਹਾਂ ਇਹ ਕਿਹੜੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਗਰਮੀਆਂ ਆਉਣ ਤੋਂ ਪਹਿਲਾਂ ਹੀ ਖਾਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।
ਗਰਮੀਆਂ ਆਉਣ ਤੋਂ ਪਹਿਲਾਂ ਆਪਣੀ ਖੁਰਾਕ ਵਿੱਚ ਇਹ 2 ਬਦਲਾਅ ਸ਼ੁਰੂ ਕਰ ਦਿਓ
1. ਹਰ ਰੋਜ਼ ਦੋ ਖੀਰੇ ਖਾਓ
ਗਰਮੀਆਂ ਦੇ ਆਉਣ ਤੋਂ ਪਹਿਲਾਂ ਤੁਹਾਨੂੰ ਆਪਣੇ ਸਰੀਰ ਵਿੱਚ ਪਾਣੀ ਅਤੇ ਇਲੈਕਟ੍ਰੋਲਾਈਟਸ ਦੀ ਮਾਤਰਾ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਰੋਜ਼ਾਨਾ ਦੋ ਖੀਰੇ ਖਾਣੇ ਚਾਹੀਦੇ ਹਨ। ਖੀਰਾ ਸਭ ਤੋਂ ਪਹਿਲਾਂ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਪਾਣੀ ਦੀ ਕਮੀ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ‘ਚ ਫਾਈਬਰ ਦੀ ਕਮੀ ਨੂੰ ਦੂਰ ਕਰਦਾ ਹੈ ਅਤੇ ਪਾਚਨ ਕਿਰਿਆ ਨੂੰ ਤੇਜ਼ ਕਰਦਾ ਹੈ। ਨਾਲ ਹੀ ਖੀਰਾ ਖਾਣ ਨਾਲ ਪੇਟ ਠੰਢਾ ਹੁੰਦਾ ਹੈ ਅਤੇ ਗਰਮੀਆਂ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ। ਇਸ ਲਈ ਗਰਮੀਆਂ ਆਉਣ ਤੋਂ ਪਹਿਲਾਂ ਰੋਜ਼ਾਨਾ ਦੋ ਖੀਰੇ ਖਾਓ। ਤੁਸੀਂ ਇਸ ਨੂੰ ਨਮਕ ਦੇ ਨਾਲ ਜਾਂ ਸਲਾਦ ਜਾਂ ਰਾਇਤਾ ਦੇ ਰੂਪ ‘ਚ ਖਾ ਸਕਦੇ ਹੋ।
ਇਹ ਵੀ ਪੜ੍ਹੋ : ਜਾਣੋ ਕੰਮ ਦੀ ਗੱਲ, ਸਰਕਾਰ ਨੇ ਦੱਸਿਆ- Password ਬਣਾਉਂਦੇ ਸਮੇਂ ਕੀ ਕਰੀਏ ਤੇ ਕੀ ਨਾ ਕਰੀਏ
2. ਹਰ ਰੋਜ਼ 1 ਕਟੋਰੀ ਦਹੀਂ ਖਾਓ
ਗਰਮੀਆਂ ਦੀਆਂ ਬੀਮਾਰੀਆਂ ਤੋਂ ਬਚਣ ਲਈ ਰੋਜ਼ਾਨਾ 1 ਕਟੋਰੀ ਦਹੀਂ ਖਾਣਾ ਸ਼ੁਰੂ ਕਰ ਦਿਓ। ਦਹੀਂ ਤੁਹਾਡੀ ਪਾਚਨ ਕਿਰਿਆ ਨੂੰ ਤੇਜ਼ ਕਰਨ ਅਤੇ ਪੇਟ ਨੂੰ ਠੰਢਾ ਕਰਨ ਵਿੱਚ ਮਦਦਗਾਰ ਹੈ। ਇਸ ਤੋਂ ਇਲਾਵਾ ਇਹ ਚੰਗੇ ਬੈਕਟੀਰੀਆ ਨੂੰ ਵਧਾਉਂਦਾ ਹੈ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਐਸੀਡਿਟੀ ਅਤੇ ਦਿਲ ਦੀ ਜਲਨ ਨੂੰ ਰੋਕਣ ‘ਚ ਵੀ ਮਦਦਗਾਰ ਹੈ।
ਇਸ ਲਈ ਗਰਮੀਆਂ ਆਉਣ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ ਤਾਂ ਕਿ ਗਰਮੀਆਂ ਨਾਲ ਜੁੜੀਆਂ ਹੋਰ ਬੀਮਾਰੀਆਂ ਤੋਂ ਬਚਿਆ ਜਾ ਸਕੇ, ਜਿਵੇਂ ਕਿ ਪਾਣੀ ਅਤੇ ਇਲੈਕਟ੍ਰੋਲਾਈਟਸ ਦੀ ਕਮੀ। ਤੁਸੀਂ ਪਾਚਨ ਨਾਲ ਜੁੜੀਆਂ ਬਿਮਾਰੀਆਂ ਤੋਂ ਵੀ ਸੁਰੱਖਿਅਤ ਰਹੋਗੇ।
(ਇਹ ਆਰਟੀਕਲ ਆਮ ਜਾਣਕਾਰੀ ਲਈ ਹੈ, ਕਿਸੇ ਵੀ ਉਪਾਅ ਨੂੰ ਅਪਣਾਉਣ ਤੋਂ ਪਹਿਲਾਂ ਡਾਕਟਰ ਤੋਂ ਸਲਾਹ ਜ਼ਰੂਰ ਲਓ)