ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਇੱਕ ਹੋਰ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਰਹਿਣ ਵਾਲੇ ਉਪਰੋਕਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਖਿਲਾਫ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ‘ਤੇ ਕਾਰਵਾਈ ਕਰਦੇ ਹੋਏ ਮਾਲ ਕਰਮਚਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਪੁੱਤਰ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਸੀ, ਇਹ ਰਿਕਾਰਿੰਡਗ ਉਸ ਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : ਸਾਢੇ 8 ਮਹੀਨਿਆਂ ਮਗਰੋਂ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ, ਰਾਜਪਾਲ ਨੇ ਮਨੀ ਬਿੱਲ ਨੂੰ ਵੀ ਪ੍ਰਵਾਨਗੀ
ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ ਗ੍ਰਿਫਤਾਰ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ : –