ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਨੂੰ 42,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਗੁਰਸਾਹਿਬ ਸਿੰਘ ਵਾਸੀ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਉਸ ਤੋਂ 42,000 ਰੁਪਏ ਦੀ ਰਿਸ਼ਵਤ ਲਈ ਹੈ।
ਇਹ ਵੀ ਪੜ੍ਹੋ : ‘ਚੱਲੋ ਅੱਜ ਮੈਂ ਤੁਹਾਨੂੰ ਇੱਕ ਸਜ਼ਾ ਸੁਣਾਉਂਦਾ ਹਾਂ’, ਕਹਿ ਕੇ ਸਾਂਸਦਾਂ ਨੂੰ ਕੰਟੀਨ ਲੈ ਗਏ PM ਮੋਦੀ, ਇਕੱਠੇ ਕੀਤਾ ਲੰਚ
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਸਨ। ਇਸ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –