ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਇਸ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਹਾਲਾਂਕਿ ਇਸ ਵਿਚਾਲੇ ਵੱਡੀ ਖਬਰ ਇਹ ਆਈ ਹੈ ਕਿ ਕੇਂਦਰੀ ਏਜੰਸੀਆਂ ਦੇ ਅਲਰਟ ਤੋਂ ਬਾਅਦ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ। ਸੀਆਰਪੀਐਫ ਉਨ੍ਹਾਂ ਨੂੰ ਸੁਰੱਖਿਆ ਕਵਰ ਪ੍ਰਦਾਨ ਕਰੇਗਾ। ਇਹ ਫੈਸਲਾ ਕੇਂਦਰੀ ਖੁਫੀਆ ਏਜੰਸੀਆਂ ਤੋਂ ਮੱਲਿਕਾਰਜੁਨ ਖੜਗੇ ਨੂੰ ਧਮਕੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੱਲਿਕਾਅਰਜੁਨ ਖੜਗੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਜਨ ਸਭਾਵਾਂ ਵਿੱਚ ਹਿੱਸਾ ਲੈ ਰਹੇ ਹਨ।
ਇਹ ਵੀ ਪੜ੍ਹੋ : ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ PM ਮੋਦੀ, ਸੁਨਕ-ਬਾਈਡੇਨ ਨੂੰ ਵੀ ਛੱਡਿਆ ਪਿੱਛੇ
ਦੱਸ ਦੇਈਏ ਕਿ ਜ਼ੈੱਡ ਪਲੱਸ ਸੁਰੱਖਿਆ ਵਿੱਚ ਆਮ ਤੌਰ ‘ਤੇ 55 ਕਰਮਚਾਰੀ ਹੁੰਦੇ ਹਨ, ਜਿਨ੍ਹਾਂ ਵਿੱਚ ਨੈਸ਼ਨਲ ਸਕਿਓਰਿਟੀ ਗਾਰਡਜ਼ ਕਮਾਂਡੋ ਅਤੇ ਪੁਲਿਸ ਕਰਮਚਾਰੀ ਸ਼ਾਮਲ ਹੁੰਦੇ ਹਨ। ਸਾਰੇ ਆਧੁਨਿਕ ਹਥਿਆਰਾਂ ਨਾਲ ਲੈਸ ਹਨ। ਟੀਮ ਦਾ ਹਰੇਕ ਮੈਂਬਰ ਮਾਰਸ਼ਲ ਆਰਟਸ ਅਤੇ ਨਿਹੱਥੇ ਲੜਾਈ ਦੇ ਹੁਨਰ ਵਿੱਚ ਮਾਹਰ ਹੈ। ਦੇਸ਼ ਦੇ ਕਰੀਬ 40 ਵੀਆਈਪੀਜ਼ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।