ਮੋਗਾ ਦੇ ਬੱਧਨੀ ਕਲਾਂ ‘ਚ ਪੁਰਾਣੀ ਰੰਜਿਸ਼ ਦੇ ਚੱਲਦੇ ਇੱਕ ਔਰਤ ਦੇ ਬੁਟੀਕ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ਨੂੰ ਅੱਗ ਲੱਗਣ ਕਾਰਨ ਕਰੀਬ 8 ਲੱਖ ਰੁਪਏ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
ਘਟਨਾ ਬੀਤੇ ਦਿਨ ਦੀ ਹੈ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿਚ ਘਟਨਾ ਨੂੰ ਅੰਜਾਮ ਦਿੰਦੇ ਹੋਏ ਬੰਦਾ ਕੈਮਰੇ ਵਿਚ ਕੈਦ ਹੋ ਗਿਆ। ਉਸ ਨੇ ਰਾਤ ਕਰੀਬ ਸਵਾ ਇੱਕ ਵਜੇ ਇਹ ਕਾਰਾ ਕੀਤਾ, ਜਿਸ ਵੇਲੇ ਸਾਰਾ ਇਲਾਕਾ ਸੁੰਨਸਾਨ ਪਿਆ ਸੀ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਨਾਂ ਦੀ ਔਰਤ ਨੇ ਥਾਣਾ ਸਦਰ ‘ਚ ਸ਼ਿਕਾਇਤ ਦਰਜ ਕਰਾਉਂਦੇ ਹੋਏ ਕਿਹਾ ਕਿ ਉਹ ਬੁਟੀਕ ਚਲਾਉਂਦੀ ਹੈ। ਉਸ ਨੇ ਦੋਸ਼ ਲਾਇਆ ਕਿ ਪੁਰਾਣੀ ਰੰਜਿਸ਼ ਕਾਰਨ ਪਿੰਡ ਬੱਧਨੀ ਖੁਰਦ ਦੇ ਰਹਿਣ ਵਾਲੇ ਰਛਪਾਲ ਨਾਂ ਦੇ ਵਿਅਕਤੀ ਨੇ ਉਸ ਦੇ ਬੁਟੀਕ ਨੂੰ ਅੱਗ ਲਗਾ ਦਿੱਤੀ। ਬੁਟੀਕ ਵਿੱਚ ਅੱਗ ਲੱਗਣ ਕਾਰਨ ਏਅਰ ਕੰਡੀਸ਼ਨਰ, ਸੌ ਦੇ ਕਰੀਬ ਸੂਟ, ਫਰਨੀਚਰ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ : ‘4 ਜੂਨ ਨੂੰ ਜਿੱਤ ਦੀ ਖੁਸ਼ੀ ਨਾ ਮਨਾਉਣਾ’- ਜਾਣੋ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਉਂ ਕੀਤੀ ਇਹ ਅਪੀਲ
ਔਰਤ ਨੇ ਦੱਸਿਆ ਕਿ ਕਰੀਬ ਅੱਠ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਔਰਤ ਨੇ ਪੁਲਿਸ ਤੋਂ ਦੋਸ਼ੀ ਵਿਅਕਤੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: