ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਕ ਨੌਜਵਾਨ ਨੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਘਰ ‘ਚ ਛੱਡ ਕੇ ਉਹ ਸਿੱਧਾ ਥਾਣੇ ਗਿਆ ਅਤੇ ਆਤਮ ਸਮਰਪਣ ਕਰ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ ਮਨਬੀਰ ਕੌਰ (ਮਾਂ), ਅਵਨੀਤ ਕੌਰ (ਭਰਜਾਈ) ਅਤੇ ਸਮਰਥ (ਭਤੀਜਾ) ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਦੋਸ਼ੀ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਏਅਰਪੋਰਟ ‘ਤੇ ਕੰਮ ਕਰਦਾ ਸੀ। ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।

ਡੀਐਸਪੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਤਨੀ ਅਤੇ ਦੋ ਬੱਚੇ ਹਨ, ਜੋ ਘਰੋਂ ਚਲੇ ਗਏ ਸਨ। ਉਹ ਕੁਝ ਸਮੇਂ ਤੋਂ ਡਿਪਰੈਸ਼ਨ ਵਿੱਚ ਸੀ। ਸ਼ੁਰੂਆਤੀ ਜਾਂਚ ‘ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਮਾਨਸਿਕ ਤਣਾਅ ਕਾਰਨ ਆਪਣੀ ਮਾਂ, ਭਰਜਾਈ ਅਤੇ ਬੱਚੇ ਦਾ ਕਤਲ ਕੀਤਾ ਹੈ। ਵਾਰਦਾਤ ‘ਚ ਵਰਤਿਆ ਗਿਆ ਤੇਜ਼ਧਾਰ ਹਥਿਆਰ (ਦਾਤਰ) ਬਰਾਮਦ ਕਰ ਲਈ ਗਈ ਹੈ। ਰਾਤ ਵੇਲੇ ਦੋਸ਼ੀ ਨੇ ਮਾਂ, ਭਰਜਾਈ ਅਤੇ ਭਤੀਜੇ ਨੂੰ ਦਾਤਰ ਨਾਲ ਵੱਢ ਦਿੱਤਾ। ਉਸ ਦੀ ਮਾਂ ਬਾਹਰ ਲਾਬੀ ਵਿੱਚ ਸੁੱਤੀ ਹੋਈ ਸੀ, ਜਦੋਂ ਕਿ ਅਵਨੀਤ ਕੌਰ ਅਤੇ ਸਮਰਥ ਕਮਰੇ ਵਿੱਚ ਸੌਂ ਰਹੇ ਸਨ। ਜਿਸ ਤਰ੍ਹਾਂ ਕਤਲ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਸਾਫ਼ ਹੈ ਕਿ ਉਸ ਨੇ ਸੌਂ ਰਹੀ ਮਾਂ ‘ਤੇ ਹਮਲਾ ਕੀਤਾ ਸੀ। ਆਵਾਜ਼ ਸੁਣ ਕੇ ਭਰਜਾਈ ਅਵਨੀਤ ਬਾਹਰ ਆਉਣ ਲੱਗੀ ਅਤੇ ਉਸ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ, ਜਿਸ ਤਰ੍ਹਾਂ ਵੱਢਿਆ ਨੂੰ ਕੱਟਿਆ ਗਿਆ, ਉਸ ਤੋਂ ਸਾਫ਼ ਹੈ ਕਿ ਉਸ ਨੇ ਮੁਲਜ਼ਮ ਦਾ ਵਿਰੋਧ ਕੀਤਾ ਸੀ। ਉਸ ਨੇ ਬੱਚੇ ਦਾ ਕਤਲ ਉਸ ਸਮੇਂ ਕੀਤਾ ਜਦੋਂ ਉਹ ਸੌਂ ਰਿਹਾ ਸੀ।
ਇਹ ਵੀ ਪੜ੍ਹੋ : ਬਿਨਾਂ ਵਰਦੀ ਦੇ ਨਜ਼ਰ ਨਹੀਂ ਆਉਣਗੇ ਸ੍ਰੀ ਹਰਿਮੰਦਰ ਸਾਹਿਬ ਦੇ 22 ਹਜ਼ਾਰ ਕਰਮਚਾਰੀ : ਪਛਾਣ ਪੱਤਰ ਵੀ ਹੋਵੇਗਾ ਜ਼ਰੂਰੀ
ਦੋਸ਼ੀ ਅੰਮ੍ਰਿਤਪਾਲ ਸਿੰਘ ਆਪਣੇ ਭਰਾ ਪ੍ਰਿਤਪਾਲ ਸਿੰਘ ਨਾਲ ਪਹਿਲਾਂ ਏਅਰਪੋਰਟ ’ਤੇ ਕੰਮ ਕਰਦਾ ਸੀ। ਭਰਾ ਪ੍ਰਿਤਪਾਲ ਸਿੰਘ ਵਿਦੇਸ਼ ਚਲਾ ਗਿਆ। ਕਿਸੇ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਘਰ ਵਿੱਚ ਪ੍ਰਿਤਪਾਲ ਦੀ ਪਤਨੀ, ਧੀ ਅਤੇ ਪਰਿਵਾਰ ਨਾਲ ਰਹਿੰਦੇ ਸਨ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਵਿਚਕਾਰ ਕੋਈ ਪਰਿਵਾਰਕ ਝਗੜਾ ਨਹੀਂ ਸੀ। ਪਿੰਡ ਦੇ ਲੋਕ ਵੀ ਹੈਰਾਨ ਹਨ ਕਿ ਅੰਮ੍ਰਿਤਪਾਲ ਸਿੰਘ ਨੇ ਇਹ ਕਦਮ ਕਿਉਂ ਚੁੱਕਿਆ ਹੈ। ਸਾਬਕਾ ਸਰਪੰਚ ਸਤਿਆਵਰਨਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸ਼ਾਂਤ ਸੁਭਾਅ ਦਾ ਸੀ। ਅੱਜ ਤੱਕ ਉਸ ਦੀ ਕਿਸੇ ਨਾਲ ਲੜਾਈ ਵੀ ਨਹੀਂ ਹੋਈ। ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ।
ਵੀਡੀਓ ਲਈ ਕਲਿੱਕ ਕਰੋ -:
























