ਚੰਡੀਗੜ੍ਹ ‘ਚ ਬਿਨਾਂ ਮਨਜ਼ੂਰੀ ਤੋਂ ਅਫੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਚੰਡੀਗੜ੍ਹ ਦੇ ਕਿਸ਼ਨਗੜ੍ਹ ‘ਚ ਅਫੀਮ ਦੀ ਖੇਤੀ ਕੀਤੀ ਜਾਂਦੀ ਸੀ, ਇਸ ਦੀ ਸੂਚਨਾ ਜ਼ਿਲਾ ਕ੍ਰਾਈਮ ਸੈੱਲ (ਡੀ. ਸੀ. ਸੀ.) ਨੂੰ ਮਿਲਦਿਆਂ ਹੀ ਡੀ.ਸੀ.ਸੀ. ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਦੀ ਅਗਵਾਈ ਵਾਲੀ ਟੀਮ ਨੇ ਕਿਸ਼ਨਗੜ੍ਹ ‘ਚ ਛਾਪਾ ਮਾਰਿਆ। ਦੇਰ ਰਾਤ ਛਾਪਾ ਮਾਰ ਕੇ ਉਥੋਂ ਅਫੀਮ ਦੇ 725 ਪੌਦੇ ਬਰਾਮਦ ਕੀਤੇ।
ਡੀਸੀਸੀ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਜਣਿਆਂ ਖ਼ਿਲਾਫ਼ ਧਾਰਾ 18 (ਸੀ) ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਦੀ ਪਛਾਣ ਨਰਸਰੀ ਦੇ ਮਾਲਕ ਸਮੀਰ ਕਾਲੀਆ ਵਾਸੀ ਪੰਚਕੂਲਾ ਅਤੇ ਬਾਗਬਾਨ ਸੀਯਾਰਾਮ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 2 ਭਰਾਵਾਂ ਨੇ Wagon R ਕਾਰ ਦਾ ਬਣਾ ਦਿੱਤਾ ਹੈਲੀਕਾਪਟਰ, ਪੁਲਿਸ ਨੇ ਮਾਲਕਾਂ ਸਣੇ ਚੁੱਕਿਆ
ਡੀ.ਸੀ.ਸੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਬਲੂਮਿੰਗ ਡੇਲ ਨਰਸਰੀ ਵਿੱਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਡੀ.ਸੀ.ਸੀ ਦੀ ਟੀਮ ਨੇ ਸਭ ਤੋਂ ਪਹਿਲਾਂ ਸਿਵਲ ਡਰੈੱਸ ਵਿੱਚ ਉਥੇ ਜਾ ਕੇ ਦੇਖਿਆ ਕਿ ਅਫੀਮ ਦੇ ਬੂਟੇ ਲਗਾਏ ਹੋਏ ਸਨ ਅਤੇ ਅਤੇ ਉਨ੍ਹਾਂ ਉਪਰ ਲਾਲ ਰੰਗ ਦੇ ਡੋਡੇ ਤੇ ਫੁੱਲ ਖਿੜੇ ਹੋਏੇ ਸਨ। ਪੂਰੀ ਜਾਂਚ ਕਰਨ ਤੋਂ ਬਾਅਦ ਦੇਰ ਰਾਤ ਡੀਸੀਸੀ ਨੇ ਪੂਰੀ ਤਿਆਰੀ ਨਾਲ ਰੇਡ ਕੀਤੀ ਅਤੇ 725 ਅਫੀਮ ਦੇ ਪੌਦੇ ਬਰਾਮਦ ਕਰ ਲਏ।
ਵੀਡੀਓ ਲਈ ਕਲਿੱਕ ਕਰੋ -: