ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਥਾਣਾ ਫੋਕਲ ਪੁਆਇੰਟ ਏਰੀਆ ਤੋਂ 135 ਗ੍ਰਾਮ ਹੈਰੋਇਨ ਸਮੇਤ ਇੱਕ ਦੋਸੀ ਨੂੰ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ 03 ਸਤੰਬਰ ਨੂੰ ਫੇਸ-1 ਅਰਬਨ ਅਸਟੇਟ ਥਾਣਾ ਫੋਕਲ ਪੁਆਇੰਟ ਦੇ ਨਾਮਧਾਰੀ ਡਿਪਾਰਟਮੈਂਟਲ ਸਟੋਰ ਕੋਲ ਪੁਲਿਸ ਦੀ ਟੀਮ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦੋਸ਼ੀ ਰੋਹਿਤ ਉਰਫ ਗਿਆਨੀ ਪੁੱਤਰ ਰਾਮ ਕੁਮਾਰ ਵਾਸੀ ਮਕਾਨ ਨੰ 324, LIG ਫਮੈਂਟ ਰਾਜੀਵ ਗਾਂਧੀ ਕਲੋਨੀ ਥਾਣਾ ਫੋਕਲ ਪੁਆਇੰਟ ਲੁਧਿਆਣਾ ਹਾਲ ਵਾਸੀ ਕਿਰਾਏਦਾਰ ਸੁਰਿੰਦਰ ਸਿੰਘ ਦਾ ਮਕਾਨ ਨੰ 57-C ਫੇਸ-1 ਅਰਬਨ ਅਸਟੇਟ ਥਾਣਾ ਫੋਕਲ ਪੁਆਇੰਟ ਲੁਧਿਆਣਾ ਨੂੰ ਸ਼ੱਕ ਹੋਣ ‘ਤੇ ਉਸ ਦੀ ਤਲਾਸ਼ੀ ਲਈ ਗਈ, ਜਿਸ ‘ਤੇ ਉਸ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : World Cup 2023 ਲਈ ਟੀਮ ਇੰਡੀਆ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਦੀ ਖੁੱਲ੍ਹੀ ਕਿਸਮਤ
ਦੋਸ਼ੀ ਖਿਲਾਫ ਮੁਕੱਦਮਾ ਨੰ. 127 ਮਿਤੀ 03/09/2023 ਜੁਰਮ 21B.61-85 NDPS Act ਥਾਣਾ ਫੋਕਲ ਪੁਆਇੰਟ, ਲੁਧਿਆਣਾ ਦਰਜ ਰਜਿਸਟਰ ਕਰਵਾਇਆ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…