ਲੁਧਿਆਣਾ: ਚੰਡੀਗੜ੍ਹ ਨਾਰਕੋਟਿਕਸ ਕੰਟਰੋਲ ਬਿਊਰੋ ਤੋਂ ਪਹੁੰਚੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਬੀਤੀ ਦੇਰ ਰਾਤ ਹੋਈ ਇਸ ਕਾਰਵਾਈ ਦੌਰਾਨ NCB ਨੂੰ 20 ਕਿਲੋ ਹੈਰੋਇਨ ਹੱਥ ਲੱਗੀ ਹੈ। ਨਾਮ ਨਾ ਛਾਪਣ ਦੀ ਸ਼ਰਤ ‘ਤੇ ਇਸ ਦੀ ਪੁਸ਼ਟੀ ਕਰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਚੰਡੀਗੜ੍ਹ ਤੋਂ NCB ਦੀ ਟੀਮ ਨੇ ਇਹ ਕਾਰਵਾਈ ਕੀਤੀ ਸੀ ।
ਦੱਸ ਦੇਈਏ ਕਿ ਕਾਰਵਾਈ ਕਰਨ ਮੌਕੇ NCB ਦੀ ਟੀਮ ਵੱਲੋਂ ਗੱਡੀ ‘ਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ‘ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। NCB ਵੱਲੋਂ ਚੰਡੀਗੜ੍ਹ ਵਿੱਚ ਹੀ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਸੀ। ਦੂਜੇ ਪਾਸੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ ‘ਤੇ ਇੱਕ ਤਸਕਰ ਫਰਾਰ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਨ੍ਹਾਂ ਖਿਲਾਫ 4 ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਤਨੀ ਦੇ ਸਸਕਾਰ ਵੇਲੇ ਖੁਦ ਨੂੰ ਨਹੀਂ ਸੰਭਾਲ ਪਾ ਰਹੇ ਨਛੱਤਰ ਗਿੱਲ, ਮਾਂ ਨੂੰ ਵਾਰ-ਵਾਰ ਆਵਾਜਾਂ ਲਾ ਰਹੇ ਬੱਚੇ
ਸੂਤਰ ਦੱਸਦੇ ਹਨ ਕਿ ਨਸ਼ੇ ਦੀ ਤਸਕਰੀ ਦਾ ਕਾਲਾ ਕਾਰੋਬਾਰ ਦੁੱਗਰੀ ਇਲਾਕੇ ਤੋਂ ਪੂਰੇ ਸ਼ਹਿਰ ਵਿੱਚ ਚੱਲਦਾ ਹੈ। ਛਾਪੇਮਾਰੀ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਖੁਦ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਲੁਧਿਆਣਾ ਆਏ ਸਨ, ਜਿੱਥੇ ਉਨ੍ਹਾਂ ਨੇ ਸਰਚ ਅਭਿਆਨ ਚਲਾਇਆ ਸੀ ਪਰ ਨਸ਼ਾ ਤਸਕਰਾਂ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਨੂੰ ਬਹੁਤੀ ਸਫਲਤਾ ਨਹੀਂ ਮਿਲੀ।
ਵੀਡੀਓ ਲਈ ਕਲਿੱਕ ਕਰੋ -: