ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਵਾਰ ਫਿਰ ਤੋਂ ਹਟਾ ਦਿੱਤਾ ਗਿਆ ਹੈ। ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਮਨੀਸ਼ਾ ਗੁਲਾਟੀ ਨੇ ਫਿਰ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਪਰ ਪਟੀਸ਼ਨ ‘ਤੇ ਸੁਣਵਾਈ ਨੂੰ ਕੱਲ੍ਹ ਤੱਕ ਲਈ ਟਾਲ ਦਿੱਤਾ ਗਿਆ ਹੈ। ਭਲਕੇ ਇਸ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਨੋਟੀਫਿਕੇਸ਼ਨ ਜਾਰੀ ਕਰ ਕੇ ਉਨ੍ਹਾਂ ਦੀ ਐਕਸਟੈਂਸ਼ਨ ਨੂੰ ਵਾਪਸ ਲੈ ਲਿਆ ਸੀ। ਉਨ੍ਹਾਂ ਨੂੰ ਪਿਛਲੀ ਸਰਕਾਰ ਨੇ ਮਾਰਚ, 2018 ’ਚ ਮਹਿਲਾ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਸੀ।
ਇਹ ਵੀ ਪੜ੍ਹੋ : ਜੰਮੂ-ਊਧਮਪੁਰ ਹਾਈਵੇਅ ‘ਤੇ ਟਰੱਕ ਤੇ CRPF ਗੱਡੀ ਦੀ ਟੱਕਰ, 5 ਜਵਾਨ ਜ਼ਖਮੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਪੰਜਾਬ ਸਰਕਾਰ ਨੇ ਹਟਾ ਦਿੱਤਾ ਸੀ ਪਰ ਮਨੀਸ਼ਾ ਗੁਲਾਟੀ ਨੇ ਉਦੋਂ ਵੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ । ਉਦੋਂ ਤਾਂ ਅਦਾਲਤ ਨੇ ਉਨ੍ਹਾਂ ਦੇ ਹੱਕ ਵਿਚ ਫੈਸਲਾ ਦਿੱਤਾ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਫਿਰ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: