ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਮਾਨਸਾ ਵਿਖੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮਗਰੋਂ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਉਦੋਂ ਤੱਕ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਜਾਂਚ ਸ਼ੁਰੂ ਨਹੀਂ ਕਰ ਸਕਦੀ, ਜਦੋਂ ਤੱਕ ਪੰਜਾਬ ਸਰਕਾਰ ਇਸ ਦੀ ਮੰਗ ਨਹੀਂ ਕਰਦੀ। ਅਸੀਂ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹਾਂ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਮੁਲਾਕਾਤ ਕੀਤੀ ਸੀ।
ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘੇਰੇ ਵਿੱਚ ਕਟੌਤੀ ਕਰਨ ਤੋਂ ਇੱਕ ਦਿਨ ਬਾਅਦ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗਾਇਕ ਤੋਂ ਸਿਆਸਤਦਾਨ ਬਣੇ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ।
ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਪੰਜਾਬੀ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਰਾੜ ਗੈਂਗ ਲੀਡਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਹੈ, ਜੋ ਗਾਇਕ ਦੇ ਕਤਲ ਵਿੱਚ ਵੀ ਸ਼ਾਮਲ ਦੱਸਿਆ ਜਾਂਦਾ ਹੈ। ਬਰਾੜ ਉਰਫ ਸਤਿੰਦਰ ਸਿੰਘ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਉਥੇ ਹੀ ਲਾਰੈਂਸ ਬਿਸ਼ਨੋਈ ਨੇ ਦਿੱਲੀ ਪੁਲਿਸ ਨੂੰ ਦੱਸਿਆ ਕਿ ਮੂਸੇ ਵਾਲਾ ਨੂੰ ਬਦਲਾ ਲੈਣ ਲਈ ਮਾਰਿਆ ਗਿਆ ਸੀ, ਪਰ ਉਸ ਦਾ ਇਸ ਵਿੱਚ ਕੋਈ ਹੱਥ ਨਹੀਂ ਹੈ। ਪਟਿਆਲਾ ਹਾਊਸ ਕੋਰਟ ਨੇ ਅੱਜ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ 5 ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ।