IELTS ਸੈਂਟਰ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਤਿਆਰ ਕੀਤਾ ਐਕਸ਼ਨ ਪਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਆਈਲੈਟਸ ਸੈਂਟਰਾਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਜਿਹੜੇ ਕੇਂਦਰ ਰੈਗੂਲਰ ਟੈਕਸ ਨਹੀਂ ਭਰ ਰਹੇ ਹਨ, ਉਨ੍ਹਾਂ ਲਈ ਐਕਸ਼ਨ ਪਲਾਨ ਤਿਆਰ ਕਰ ਲਿਆ ਗਿਆ ਹੈ।

ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਅਜਿਹੇ ਆਈਲੈਟਸ ਸੈਂਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ, ਜਿਸ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦੇ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ। ਇਨਕਮ ਟੈਕਸ ਵਿਭਾਗ ਦੀ ਜਾਂਚ ‘ਚ ਪੰਜਾਬ ਦੇ ਕਰੀਬ 703 ਆਈਲੈਟਸ ਸੈਂਟਰ ਰਡਾਰ ‘ਤੇ ਹਨ, ਜਿਨ੍ਹਾਂ ਖਿਲਾਫ 50 ਲੱਖ ਤੋਂ ਲੈ ਕੇ 3 ਕਰੋੜ ਰੁਪਏ ਤੱਕ ਦੀ ਟੈਕਸ ਚੋਰੀ ਦੀ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ, ਇਸ ਜ਼ਿਲ੍ਹੇ ਨੂੰ ਨਹੀਂ ਮਿਲੇਗਾ ਸਕੀਮ ਦਾ ਲਾਭ

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨਕਮ ਟੈਕਸ ਵਿਭਾਗ ਛੇਤੀ ਹੀ ਕੇਂਦਰਾਂ ਨੂੰ ਨੋਟਿਸ ਜਾਰੀ ਕਰੇਗਾ। ਮਿਲੀ ਜਾਣਕਾਰੀ ਮੁਤਾਬਕ ਅਜਿਹੇ ਜ਼ਿਆਦਾਤਰ ਕੇਂਦਰ ਮੁਹਾਲੀ, ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਜ਼ਿਲ੍ਹਿਆਂ ਨਾਲ ਸਬੰਧਤ ਹਨ। ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਪਹਿਲਾਂ ਉਨ੍ਹਾਂ ਕੇਂਦਰਾਂ ਤੋਂ ਟੈਕਸ ਵਸੂਲਿਆ ਜਾਵੇਗਾ ਜਿੱਥੋਂ ਮੁੱਢਲੀ ਜਾਂਚ ਵਿੱਚ ਟੈਕਸ ਚੋਰੀ ਦੇ ਤੱਥ ਸਾਹਮਣੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

Leave a comment

Your email address will not be published. Required fields are marked *