ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਉਸ ਨੂੰ ਨੋਟਿਸ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਹ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜਣਗੇ। ਉਥੇ ਉਸ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰਨਗੇ।
ਦੱਸ ਦੇਈਏ ਕਿ ਇਸੇ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਸਥਾਨਕ ਅਦਾਲਤ ‘ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –
“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਲ ਹਨ।