ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਿਫਤਾਰੀ ਦੇ ਡਰ ਤੋਂ ਬਚਣ ਲਈ ਮਨਪ੍ਰੀਤ ਬਾਦਲ ਨੇ ਅਦਾਲਤ ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਨੇ ਗ੍ਰਿਫਤਾਰੀ ਦੇ ਡਰ ਤੋਂ ਬਚਣ ਲਈ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਮਨਪ੍ਰੀਤ ਬਾਦਲ ਨੇ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ ਤੇ ਮੈਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ।
CM ਭਗਵੰਤ ਮਾਨ ਮਨਪ੍ਰੀਤ ਬਾਦਲ ਵਿਰੁੱਧ ਪਰਚਾ ਦਰਜ ਕਰਨ ਦਾ ਦਾਅਵਾ ਕਰ ਰਹੇ ਹਨ। ਮਨਪ੍ਰੀਤ ਬਾਦਲ ਦੀ ਅਰਜ਼ੀ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤੀ ਹੈ, ਜਿਸ ਲਈ ਵਿਜੀਲੈਂਸ ਨੂੰ 26 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਮਨਪ੍ਰੀਤ ਵੱਲੋਂ ਖਜ਼ਾਨਾ ਮੰਤਰੀ ਹੁੰਦਿਆਂ ਆਪਣੀ ਕੋਠੀ ਬਣਾਉਣ ਲਈ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ’ਚ 1500 ਗਜ਼ ਦੇ ਪਲਾਟ ਖਰੀਦਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸਨ ਜੱਜ ਦੀ ਅਦਾਲਤ ਵਿਚ ਦਾਇਰ ਕੀਤੀ ਇਸ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਕਾਇਤਕਰਤਾ ਸਰੂਪ ਸਿੰਗਲਾ ਨੇ ਪਲਾਟ ਖਰੀਦਣ ਵਿਚ ਘਪਲਾ ਕਰਨ ਦੀ ਸ਼ਿਕਾਇਤ ਲੋਕਪਾਲ ਪੰਜਾਬ ਨੂੰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ ਜਦਕਿ ਸਾਬਕਾ ਵਿੱਤ ਮੰਤਰੀ ਦਾ ਕਹਿਣਾ ਹੈ ਕਿ ਇਸ ਪਲਾਟ ਦੀ ਨਿਲਾਮੀ ਲਈ ਬੀਡੀਏ ਵੱਲੋਂ ਚਾਰ ਪ੍ਰਮੁੱਖ ਅਖ਼ਬਾਰਾਂ ਵਿਚ ਇਸ਼ਤਿਹਾਰ ਦਿੱਤਾ ਗਿਆ ਸੀ ਤੇ ਇੰਟਰਨੈਟ ਰਾਹੀਂ ਇਨ੍ਹਾਂ ਪਲਾਟਾਂ ਦੀ ਬੋਲੀ ਕਰਵਾਈ ਸੀ, ਜਿਸ ਵਿਚ ਕੋਈ ਵੀ ਸ਼ਾਮਲ ਹੋ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -: