ਫਾਜ਼ਿਲਕਾ ‘ਚ ਵਰਤ ਦੌਰਾਨ ਖਾਧੇ ਜਾਣ ਵਾਲੇ ਦੜਊ ਦੇ ਆਟੇ ਕਾਰਨ ਸ਼ਹਿਰ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਬੀਮਾਰ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੁੱਧਵਾਰ ਰਾਤ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਦਰਜਨਾਂ ਲੋਕਾਂ ਦੇ ਬੀਮਾਰ ਹੋਣ ਦੀ ਖ਼ਬਰ ਮਿਲੀ। ਇਸ ਤੋਂ ਬਾਅਦ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਇੱਕੋ ਪਰਿਵਾਰ ਦੇ ਪੰਜ ਵਿਅਕਤੀ ਚੱਕਰ ਆਉਣ ਅਤੇ ਉਲਟੀਆਂ ਦੀ ਸ਼ਿਕਾਇਤ ਲੈ ਕੇ ਜਲਾਲਾਬਾਦ ਦੇ ਸਿਵਲ ਹਸਪਤਾਲ ਪੁੱਜੇ, ਜਿਨ੍ਹਾਂ ਵਿੱਚੋਂ ਤਿੰਨ ਜਣਿਆਂ ਨੂੰ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਦਕਿ ਦੋ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ।
ਸਿਵਲ ਹਸਪਤਾਲ ਜਲਾਲਾਬਾਦ ‘ਚ ਜ਼ੇਰੇ ਇਲਾਜ ਪੁਸ਼ਪਾ, ਸ਼ਵੇਤਾ ਅਤੇ ਹਰਨੂਰ ਨੇ ਦੱਸਿਆ ਕਿ ਉਹ ਜਲਾਲਾਬਾਦ ਦੇ ਮਾਨਾਂਵਾਲਾ ਰੋਡ ‘ਤੇ ਰਹਿੰਦੇ ਹਨ। ਉਨ੍ਹਾਂ ਨੇ ਦੜਊ ਦਾ ਆਟਾ ਖਾ ਲਿਆ ਸੀ, ਜਿਸ ਤੋਂ ਬਾਅਦ ਉਹ ਬੀਮਾਰ ਹੋ ਗਏ ਅਤੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਕਰਵਾਇਆ ਪਰ ਸ਼ਾਮ ਨੂੰ ਉਸ ਦੀ ਸਿਹਤ ਫਿਰ ਵਿਗੜ ਗਈ, ਜਿਸ ਤੋਂ ਬਾਅਦ ਉਹ ਜਲਾਲਾਬਾਦ ਦੇ ਸਿਵਲ ਹਸਪਤਾਲ ਪਹੁੰਚੇ। ਦੂਜੇ ਪਾਸੇ ਸਬੰਧਤ ਡਾਕਟਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਤਿੰਨ ਵਿਅਕਤੀਆਂ ਨੂੰ ਉਨ੍ਹਾਂ ਨੇ ਮੁੱਢਲੇ ਇਲਾਜ ਲਈ ਦਾਖ਼ਲ ਕਰਵਾਇਆ ਸੀ, ਉਨ੍ਹਾਂ ਦੀ ਹਾਲਤ ਖ਼ਰਾਬ ਸੀ।
ਦੱਸ ਦੇਈਏ ਕਿ ਦੜਊ ਦਾ ਆਟਾ ਖਾਣ ਨਾਲ ਸ਼ਹਿਰ ਦੇ ਕਈ ਲੋਕ ਬਿਮਾਰ ਹੋ ਚੁੱਕੇ ਹਨ, ਜਿਨ੍ਹਾਂ ਨੂੰ ਉਲਟੀਆਂ ਅਤੇ ਚੱਕਰ ਆਉਣ ਦੀ ਸ਼ਿਕਾਇਤ ਸੀ। ਇਸ ਦੌਰਾਨ ਸਿਹਤ ਵਿਭਾਗ ਨੇ ਕਾਰਵਾਈ ਕਰਦੇ ਹੋਏ ਬਾਜ਼ਾਰ ਦੇ ਵੱਖ-ਵੱਖ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਤੋਂ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਭਲਕੇ Netflix ‘ਤੇ ਰਿਲੀਜ਼ ਹੋਵੇਗੀ ਫਿਲਮ ‘ਅਮਰ ਸਿੰਘ ਚਮਕੀਲਾ’, ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਪਛਾਤੇ ਦੁਕਾਨਦਾਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਐਸਡੀਐਮ ਕੋਰਟ ਕੰਪਲੈਕਸ ਦੇ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਤੋਂ ਮਿਲੇ ਹੁਕਮਾਂ ’ਤੇ ਕੀਤੀ, ਜਿਸ ਵਿੱਚ ਜ਼ਹਿਰੀਲਾ ਆਟਾ ਖਾਣ ਨਾਲ ਲੋਕਾਂ ਦੀ ਸਿਹਤ ਖਰਾਬ ਹੋਣ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ’ਤੇ ਪੁਲਿਸ ਨੇ ਅਣਪਛਾਤੇ ਕਰਿਆਨਾ ਦੁਕਾਨਦਾਰਾਂ ਖ਼ਿਲਾਫ਼ ਧਾਰਾ 269, 272, 273 ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: