ਪਟਿਆਲਾ ‘ਚ 23 ਸਾਲਾਂ ਕੁੜੀ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਦਾ ਕਾਰਨ ਨੌਜਵਾਨ ਵੱਲੋਂ ਪ੍ਰੇਸ਼ਾਨ ਹੋਣਾ ਦੱਸਿਆ ਗਿਆ ਹੈ। ਪਤਾ ਲੱਗਾ ਹੈ ਕਿ ਨੌਜਵਾਨ ਨੇ 6 ਮਹੀਨੇ ਪਹਿਲਾਂ ਲੜਕੀ ਨੂੰ ਨੌਕਰੀ ‘ਤੇ ਰੱਖਿਆ ਸੀ, ਜਿਸ ਤੋਂ ਬਾਅਦ ਉਹ ਕੁੜੀ ‘ਤੇ ਫ੍ਰੈੰਡਸ਼ਿਪ ਲਈ ਦਬਾਅ ਪਾਉਣ ਲੱਗਾ। ਨੌਜਵਾਨ ਦੇ ਤਸ਼ੱਦਦ ਤੋਂ ਤੰਗ ਆ ਕੇ ਲੜਕੀ ਨੇ ਲਿਆ ਆਤਮਹੱਤਿਆ ਦਾ ਕਦਮ।
ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਨਹਿਰ ‘ਚੋਂ ਬਾਹਰ ਕੱਢਿਆ। ਮ੍ਰਿਤਕਾ ਦੀ ਪਛਾਣ ਕਾਜਲ ਵਾਸੀ ਪਿੰਡ ਪੇਧਨ ਵਜੋਂ ਹੋਈ ਹੈ। ਕਾਜਲ ਦੇ ਭਰਾ ਸੁਖਚੈਨ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਥਾਣਾ ਭਾਦਸੋਂ ਦੀ ਪੁਲਿਸ ਨੇ ਵਿਆਹੁਤਾ ਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸੁਖਚੈਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਜਿੰਦਰ ਸਿੰਘ ਪਹਿਲਾਂ ਸੁਵਿਧਾ ਕੇਂਦਰ ਵਿੱਚ ਠੇਕੇ ’ਤੇ ਕੰਮ ਕਰਦਾ ਸੀ। ਦੋਸ਼ੀ ਨੇ ਆਪਣੀ ਭੈਣ ਕਾਜਲ ਦੀ ਮਦਦ ਕਰਕੇ ਉਸ ਨੂੰ ਸੁਵਿਧਾ ਕੇਂਦਰ ਵਿੱਚ ਨੌਕਰੀ ਦਿਵਾਈ ਅਤੇ ਉਸ ਦੀ ਭੈਣ 6 ਮਹੀਨਿਆਂ ਤੋਂ ਉਥੇ ਕੰਮ ਕਰ ਰਹੀ ਸੀ। ਮਦਦ ਦੀ ਆੜ ‘ਚ ਦੋਸ਼ੀ ਨੇ ਉਸ ਦੀ ਭੈਣ ਨੂੰ ਗਲਤ ਹਰਕਤਾਂ ਕਰਕੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਨਹਿਰ ਵਿੱਚ ਛਾਲ ਮਾਰਨ ਤੋਂ ਪਹਿਲਾਂ 22 ਦਸੰਬਰ ਨੂੰ ਕਾਜਲ ਨੇ ਆਪਣੇ ਭਰਾ ਸੁਖਚੈਨ ਸਿੰਘ ਨੂੰ ਦੋਸ਼ੀ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਕਾਜਲ ਨੇ ਪਿੰਡ ਚਨਾਰਥਲ ਕੋਲ ਲੰਘਦੀ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਆਸ-ਪਾਸ ਦੇ ਲੋਕਾਂ ਨੇ ਕਾਜਲ ਨੂੰ ਛਾਲ ਮਾਰ ਕੇ ਬਾਹਰ ਕੱਢਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਸੰਜੀਵ ਅਰੋੜਾ ਨੇ ਨਿਭਾਇਆ ਜ਼ਿੰਮੇਵਾਰ MP ਦਾ ਫਰਜ਼, ਰਾਜ ਸਭਾ ਦੇ ਸੈਸ਼ਨ ‘ਚ 100 ਫੀਸਦੀ ਹਾਜ਼ਰੀ ਦਰਜ
ਥਾਣਾ ਭਾਦਸੋਂ ਦੇ ਐਸਐਚਓ ਇੰਦਰਪਾਲ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੋਸ਼ੀ ਨੌਜਵਾਨ ਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –