ਦਿੱਲੀ ਦੇ ਸਕੂਲਾਂ ਵਿੱਚ ਕੋਰੋਨਾ ਦੇ ਮਾਮਲੇ ਮਿਲਣ ਤੋਂ ਬਾਅਦ ਸਰਕਾਰ ਅਲਰਟ ਹੋ ਗਈ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀਰਵਾਰ ਨੂੰ ਸਰਕਾਰੀ ਤੇ ਨਿੱਜੀ ਸਕੂਲਾਂ ਲਈ ਕੋਵਿਡ-19 ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੁਤਾਬਕ ਸਕੂਲਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ ਤੇ ਟੀਚਰਾਂ ਲਈ ਫੇਸ ਮਾਸਕ ਪਹਿਨਣਾ, ਹੈਂਡ ਸੈਨੀਟਾਈਜ਼ਰ ਰਖਣ ਤੇ ਸੋਸ਼ਲ ਡਿਸਟੈਂਸਿੰਗ ਬਣਾਈ ਰਖਣਾ ਲਾਜ਼ਮੀ ਹੋ ਗਿਆ ਹੈ। ਕੋਰੋਨਾ ਦੇ ਕੇਸ ਮਿਲਣ ‘ਤੇ ਤੁਰੰਤ ਸਿੱਖਿਆ ਡਾਇਰੈਕਟੋਰੇਟ ਨੂੰ ਦੇਣੀ ਹੋਵੇਗੀ।
ਦੱਸਣਯੋਗ ਹੈ ਕਿ ਦਿੱਲੀ ਵਿੱਚ ਇੱਕ ਪ੍ਰਾਈਵੇਟ ਸਕੂਲ ਦੀ ਟੀਚਰ ਤੇ ਸਟੂਡੈਂਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਕਲਾਸ ਦੇ ਹੋਰ ਵਿਦਿਆਰਥੀਆਂ ਦੀ ਅਗਲੀ ਸੂਚਨਾ ਤੱਕ ਛੁੱਟੀ ਕਰ ਦਿੱਤੀ ਗਈ। ਦਿੱਲੀ ਤੋਂ ਇਲਾਵਾ ਐੱਨ.ਸੀ.ਆਰ. ਦੇ ਨੋਇਡਾ ਤੇ ਗਾਜ਼ੀਆਬਾਦ ਨਾਲ ਲੱਗਦੇ ਸਕੂਲਾਂ ਵਿੱਚ ਵੀ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।
ਦੂਜੇ ਪਾਸੇ ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੋਵਿਡ ਦੇ ਮਾਮਲੇ ਥੋੜ੍ਹੇ ਵਧੇ ਹਨ ਪਰ ਹਸਪਤਾਲ ਵਿੱਚ ਭਰਤੀ ਹੋਣ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ, ਇਸ ਲਈ ਸਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਘਬਰਾਉਣ ਦੀ ਨਹੀਂ, ਸਗੋਂ ਸਾਵਧਾਨ ਰਹਿਣ ਦੀ ਲੋੜ ਹੈ। ਸਾਨੂੰ ਕੋਵਿਡ ਦੇ ਨਾਲ ਰਹਿਣਾ ਸਿੱਖਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਉਨ੍ਹਾਂ ਕਿਹਾ ਕਿ ਮੈਨੂੰ ਪਿਛਲੇ ਕੁਝ ਦਿਨਾਂ ਵਿੱਚ ਸਕੂਲਾਂ ਤੋਂ ਰਿਪੋਰਟ ਮਿਲੀ ਹੈ, ਜਿਥੇ ਮਾਪਿਆਂ ਨੇ ਆਪਣੇ ਬੱਚੇ ਦੀ ਪਾਜ਼ੀਟਿਵ ਰਿਪੋਰਟ ਬਾਰੇ ਜਾਣਕਾਰੀ ਦਿੱਤੀ ਸੀ। ਸਿੱਖਿਆ ਵਿਭਾਗ ਭਲਕੇ ਇਸ ਸਬੰਧ ਵਿੱਚ ਸੂਕਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ।