ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਪੰਜਾਬ ਦੇ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ‘ਚ ਆਪਣਾ ਉਮੀਦਵਾਰ ਖੜ੍ਹਾ ਕਰਨ ਤੋਂ ਪਹਿਲਾਂ ਭਾਜਪਾ ਰਾਏ ਲੈ ਕੇ ਉਮੀਦਵਾਰਾਂ ਦੇ ਨਾਵਾਂ ‘ਤੇ ਬ੍ਰੇਨਸਟਰਮ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਕਾਰੋਬਾਰੀਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਸਭ ਤੋਂ ਪਹਿਲਾਂ ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸ੍ਰੀ ਦੁਖਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ। ਦੁਪਹਿਰ ਬਾਅਦ ਉਹ ਭਾਜਪਾ ਜ਼ਿਲ੍ਹਾ ਦਫ਼ਤਰ, ਮਾਡਲ ਟਾਊਨ D ਐਕਸਟੈਨਸ਼ਨ ਰੇਲਵੇ ਫਾਟਕ, ਦਾਣਾ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਭਾਜਪਾ ਵਰਕਰਾਂ ਨਾਲ ਅਹਿਮ ਮੀਟਿੰਗ ਹੋਵੇਗੀ।
ਕੇਂਦਰੀ ਮੰਤਰੀ ਦੇ ਪ੍ਰੋਗਰਾਮ ਅਨੁਸਾਰ ਲੇਖੀ 3:30 ਤੋਂ 4:30 ਤੱਕ ਕਾਰੋਬਾਰੀਆਂ ਨਾਲ ਮੀਟਿੰਗ ਕਰਨਗੇ। ਉਦਯੋਗ ਦਾ ਧੁਰਾ ਹੋਣ ਦੇ ਨਾਤੇ ਅੱਜ ਲੇਖੀ ਕਾਰੋਬਾਰੀਆਂ ਨੂੰ ਭਰੋਸੇ ਵਿੱਚ ਲੈਣਗੀ ਕਿ ਪਾਰਟੀ ਜਿਸ ਨੂੰ ਵੀ ਲੋਕ ਸਭਾ ਟਿਕਟ ਦੇਵੇਗੀ ਕਾਰੋਬਾਰੀ ਉਸ ਦਾ ਸਮਰਥਨ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਮੀਨਾਕਸ਼ੀ ਲੇਖੀ ਲੁਧਿਆਣਾ ਦੀ ਇੰਚਾਰਜ ਰਹਿ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: