ਪੰਜਾਬ ਕਾਂਗਰਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ-ਨਿਰਦੇਸ਼ਾ ‘ਤੇ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਦੱਸ ਦੇਈਏ ਕਿ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਧਰਮਪਾਲ ਸਿੰਘ ਦੋਵੇਂ ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਹਨ। ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ਼ ਮਾਲਵਿਕਾ ਸੂਦ ਦੀ ਸ਼ਿਕਾਇਤ ‘ਤੇ ਦੋਵਾਂ ‘ਤੇ ਐਕਸ਼ਨ ਲਿਆ ਗਿਆ ਹੈ ਤੇ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਡਾ. ਗੁਰਿੰਦਰ ਰੰਗਰੇਟਾ ਖਿਲਾਫ ਹੋਇਆ ਪਰਚਾ, PP ਸੁਖਵਿੰਦਰ ਸਿੰਘ ਨੇ ਦਰਜ ਕਰਾਈ ਸ਼ਿਕਾਇਤ
ਇਥੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਮੋਗਾ ਵਿੱਚ ਹਾਲ ਹੀ ਵਿੱਚ ਰੈਲੀ ਕੀਤੀ ਗਈ ਸੀ, ਜਿਸ ਨੂੰ ਮਹੇਸ਼ ਇੰਦਰ ਸਿੰਘ ਤੇ ਧਰਮਪਾਲ ਸਿੰਘ ਵੱਲੋਂ ਕਰਵਾਇਆ ਗਿਆ ਸੀ। ਇਸ ਨੂੰ ਲੈ ਕੇ ਪਿਛਲੇ ਹਫਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਦੋਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਮੁਤਾਬਕ ਦੋਵਾਂ ਨੂੰ ਦੋ ਦਿਨ ਅੰਦਰ ਪਾਰਟੀ ਕੋਲ ਆਪਣਾ ਪੱਖ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਸੀ ਕਿ ਜੇਕਰ ਜਵਾਬ ਨਾ ਆਇਆ ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –