ਅਮੂਲ ਨੇ ਦੇਸ਼ ਭਰ ਵਿਚ ਆਪਣੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਵਧੀਆਂ ਹੋਈਆਂ ਕੀਮਤਾਂ ਕੱਲ੍ਹ ਮਤਲਬ 1 ਮਾਰਚ ਤੋਂ ਲਾਗੂ ਹੋਣਗੀਆਂ। ਕੰਪਨੀ ਮੁਤਾਬਕ ਇਸ ਵਾਧੇ ਤੋਂ ਮਾਰਕੀਟ ਵਿਚ ਅਮੂਲ ਗੋਲਡ ਦੁੱਧ ਦੀ ਕੀਮਤ 60 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੁੱਧ 48 ਰੁਪਏ ਪ੍ਰਤੀ ਲੀਟਰ ਤੇ ਅਮੂਲ ਸ਼ਕਤੀ 54 ਰੁਪਏ ਪ੍ਰਤੀ ਲੀਟਰ ਮਿਲੇਗਾ।
ਗੁਜਰਾਤ ਕਾਰਪੋਰੇਟਿਵ ਦੁੱਧ ਮਾਰਕੀਟਿੰਗ ਐਸੋਸੀਏਸ਼ਨ ਨੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਦੂਜੀ ਵਾਰ ਦੁੱਧ ਦੇ ਰੇਟਾਂ ਵਿਚ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜੁਲਾਈ 2021 ਵਿਚ ਦੁੱਧ ਦੇ ਰੇਟ ਵਧਾਏ ਗਏ ਸਨ। ਹੁਣ ਲਗਭਗ 7 ਮਹੀਨੇ ਤੇ 27 ਦਿਨਾਂ ਬਾਅਦ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਕੰਪਨੀ ਨੇ ਕਿਹਾ ਕਿ ਪ੍ਰੋਡਕਸ਼ਨ ਕਾਸਟ ਦੀਆਂ ਵਧਦੀਆਂ ਕੀਮਤਾਂ ਕਾਰਨ ਇਹ ਵਾਧਾ ਕੀਤਾ ਜਾ ਰਿਹਾ ਹੈ। ਵਧੀਆਂ ਹੋਈਆਂ ਕੀਮਤਾਂ ਅਮੂਲ ਦੁੱਧ ਦੇ ਸਾਰੇ ਬ੍ਰਾਂਡਾਂ ‘ਤੇ ਲਾਗੂ ਹੋਣਗੀਆਂ ਜਿਸ ਵਿਚ ਸੋਨਾ, ਤਾਜ਼ਾ, ਸ਼ਕਤੀ, ਟੀ-ਸਪੈਸ਼ਲ, ਨਾਲ ਹੀ ਗਾਂ ਤੇ ਮੱਝ ਦੇ ਦੁੱਧ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: