ਕੇਂਦਰ ਸਰਕਾਰ ਦਾ ਪ੍ਰਸਤਾਵ ਖਾਰਿਜ ਕਰਨ ਮਗਰੋਂ ਸ਼ੰਭੂ ਬਾਰਡਰ ‘ਤੇ ਅੱਜ ਫਿਰ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਇਸ ਵਿਚਾਲੇ ਪੰਜਾਬ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਹਰਿਆਣਾ ਸਰਕਾਰ ਨੂੰ ਵੀ ਸ਼ਾਂਤਮਈ ਰੋਸ ਮਾਰਚ ਕਰਨ ਦਾ ਕਿਸਾਨਾਂ ਨੂੰ ਸੰਵਿਧਾਨ ਅਧਿਕਾਰ ਦੇਣ ਦੀ ਅਪੀਲ ਕੀਤੀ।
ਕਿਹਾ ਕਿ ਸਰਹੱਦ ‘ਤੇ ਸਥਿਤੀ ਬਹੁਤ ਤਣਾਅਪੂਰਨ ਹੈ ਕਿਉਂਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਮੈਂ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਮੈਂ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਨੂੰ ਸ਼ਾਂਤਮਈ ਰੋਸ ਮਾਰਚ ਕਰਨ ਦਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੈਨੂੰ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਸਾਰੇ ਸਰਹੱਦੀ ਜ਼ਿਲ੍ਹਿਆਂ ‘ਤੇ ਕਾਰਵਾਈ ਕੀਤੀ ਹੈ। ਹਸਪਤਾਲਾਂ ਵਿੱਚ ਸਾਰੇ ਪ੍ਰਬੰਧ ਮੈਂ ਸਾਰਿਆਂ ਨੂੰ ਸੰਜਮ ਵਰਤਣ ਅਤੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਅੱਗੇ ਵਧਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ ਤੇ ਮੁਕਤਸਰ ਸਾਹਿਬ ਇਥੇ ਸਾਰੇ ਹਸਪਤਾਲਾਂ ਵਿਚ ਬੰਦੋਬਸਤ ਕੀਤਾ ਗਿਆ ਹੈ। ਐਂਬੂਲੈਂਸਾਂ ਵੀ ਲਾਈਆਂ ਗਈਆਂ ਹਨ। ਸਾਡੇ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਫਤਿਹਗਰ੍ਹ, ਲੁਧਿਆਣਾ, ਖੰਨਾ, ਉਥੇ ਵੀ ਦਵਾਈਆਂ, ਐਂਬੂਲੈਂਸ ਲਈ ਬੈਕਅਪ ਸਪੋਰਟ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪਲਾਸਟਿਕ ਬੁਲਟ ਦਾ ਇਸਤੇਮਾਲ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਨਾਲ ਲੋਕ ਜ਼ਖਮੀ ਹੋ ਸਕੇਦ ਹਨ। ਪਹਿਲੇ ਦਿਨ ਬਹੁਤ ਸਾਰੇ ਇਸ ਤਰ੍ਹਾਂ ਦੇ ਲੋਕ ਆਏ ਸਨ ਜਿਨ੍ਹਾਂ ਦੀਆੰ ਇਨ੍ਹਾਂ ਰਬੜ ਦੀਆਂ ਗੋਲੀਆਂ ਲੱਗਣ ਕਰਕੇ ਅੱਖਾਂ ਦੀ ਰੋਸ਼ਨੀ ਚਲੀ ਗਈ, ਫ੍ਰੈਕਚਰ ਹੋ ਗਏੇ। ਉਮੀਦ ਕਰਦਾ ਹਾਂ ਕਿ ਅੱਜ ਅਜਿਹੇ ਹਾਲਾਤ ਨਹੀਂ ਬਣਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀਪੂਰਵਰਕ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਤੇ ਸਰਕਾਰ ਨੂੰ ਵੀ ਕਿਸਾਨਾਂ ਨੂੰ ਸ਼ਾਂਤੀ ਨਾਲ ਆਪਣਾ ਪ੍ਰਦਰਸ਼ਨ ਕਰਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ, ਬੋਲੇ- ‘ਗੱਲਬਾਤ ਰਾਹੀਂ ਕੱਢੋ ਹੱਲ’
ਦੱਸ ਦੇਈਏ ਕਿ ਕਿਸਾਨ ਅੰਦੋਲਨ-2 ਨੂੰ ਲੈ ਕੇ ਪੁਲਿਸ ਨੇ ਕੁੰਡਲੀ-ਸਿੰਧੂ ਬਾਰਡਰ ‘ਤੇ ਸੁਰੱਖਿਆ ਹੋਰ ਵਧਾ ਦਿੱਤੀ ਹੈ। ਦਿੱਲੀ ਪੁਲਿਸ ਨੇ ਸਿੰਘੂ ਇਲਾਕੇ ਵਿੱਚ ਦੋ ਪੱਧਰੀ ਸੁਰੱਖਿਆ ਵਧਾ ਦਿੱਤੀ ਹੈ। ਪੱਥਰ ਦੇ ਬੈਰੀਕੇਡ ‘ਤੇ ਚਾਰ ਵੱਖ-ਵੱਖ ਕੰਡਿਆਲੀ ਤਾਰਾਂ ਲਗਾਈਆਂ ਗਈਆਂ ਹਨ। ਤਿੰਨ ਫੁੱਟ ਕੰਕਰੀਟ ਦੀ ਕੰਧ ਬਣਾ ਕੇ ਬੈਰੀਕੇਡ ਨੂੰ ਪੱਕਾ ਕੀਤਾ ਗਿਆ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਪੁਲਿਸ ਬਲ ਅਤੇ ਅਰਧ ਸੈਨਿਕ ਬਲਾਂ ਨੇ ਤੰਬੂ ਲਗਾ ਦਿੱਤੇ ਹਨ।
ਜੀਂਦ ਦੇ ਦਾਤਾ ਸਿੰਘ ਵਾਲਾ ਸਰਹੱਦ ‘ਤੇ ਦੁਪਹਿਰ 1 ਵਜੇ ਦੇ ਕਰੀਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ। ਇੱਥੇ ਜਦੋਂ ਪੰਜਾਬ ਵਾਲੇ ਪਾਸੇ ਤੋਂ ਕਿਸਾਨ ਸਰਹੱਦ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਰਾਹੀਂ ਪਾਣੀ ਦਾ ਛਿੜਕਾਅ ਸ਼ੁਰੂ ਕਰ ਦਿੱਤਾ। ਇਸ ਵਿੱਚ 12 ਦੇ ਕਰੀਬ ਕਿਸਾਨ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਜਾ ਰਿਹਾ ਹੈ।